26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਦੇ 45 ਉਮੀਦਵਾਰ ਮੈਦਾਨ 'ਚ

ਅਜੀਤ ਡੈਸਕ 20-05-2026
ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਨਗਰ ਕੌਂਸਲ ਚੋਣਾਂ ਵਿਚ ਨਗਰ ਕੌਂਸਲ ਮਜੀਠਾ ਦੀ ਚੋਣ ਵਾਸਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ 82 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਨਾਮਜ਼ਦਗੀ ਪੱਤਰਾਂ ਤੇ ਇਤਰਾਜ਼ ਪੜਤਾਲ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਹੋਣ ਉਪਰੰਤ ਨਗਰ ਕੌਂਸਲ ਮਜੀਠਾ ਦੀ ਚੋਣ ਵਾਸਤੇ ਹੁਣ ਕੁੱਲ 45 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ | ਅੱਜ ਦੇਰ ਸ਼ਾਮ ਲੱਗੀ ਫਾਈਨਲ ਲਿਸਟ ਅਨੁਸਾਰ ਅੱਜ 27 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ | ਲਿਸਟ ਮੁਤਾਬਕ ਹੁਣ ਨਗਰ ਕੌਂਸਲ ਮਜੀਠਾ ਦੀਆਂ 13 ਵਾਰਡਾਂ ਦੀ ਚੋਣ ਲਈ ਵੱਖ-ਵੱਖ ਪਾਰਟੀਆਂ ਦੇ 45 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਪ੍ਰਮੁੱਖ ਪਾਰਟੀਆਂ ਹਨ ਜਿਨ੍ਹਾਂ ਵਿਚ ਜ਼ੋਰ ਅਜ਼ਮਾਈ ਹੋਵੇਗੀ |

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ <br/> ਅਗਲੀ ਖ਼ਬਰ ਸੱਚਰ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।