28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਲਈ ਜਥੇਬੰਦੀ ਦੀ ਮੀਟਿੰਗ <br/>

ਅਜੀਤ ਡੈਸਕ 24-05-2026

ਚੋਗਾਵਾਂ, 23 ਮਈ (ਗੁਰਵਿੰਦਰ ਸਿੰਘ ਕਲਸੀ)-ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਭੀਲੋਵਾਲ ਪੱਕਾ ਵਿਖੇ ਹੋਈ, ਜਿਸ 'ਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਪਹੁੰਚੇ | ਮੀਟਿੰਗ ਦੌਰਾਨ ਬਿਜਲੀ ਸੋਧ ਬਿੱਲ 2025, ਸਰਕਾਰ ਵਲੋਂ ਪ੍ਰੀਪੇਡ ਮੀਟਰ ਲਗਾਉਣਾ, ਮੋਦੀ ਸਰਕਾਰ ਵਲੋਂ ਭਾਰਤ ਅਮਰੀਕਾ ਸਮਝੌਤਾ, ਮਨਰੇਗਾ ਸਕੀਮ 'ਚ ਬਦਲਾਵ ਕਰਨਾ, ਲੇਬਰ ਕੋਡ ਲਾਗੂ ਕਰਨਾ, ਲੋਕਤੰਤਰ ਦਾ ਘਾਣ ਕਰਦਿਆਂ ਮੌਜੂਦਾ ਪੰਜਾਬ ਸਰਕਾਰ ਵਲੋਂ ਧੱਕੇ ਤੇ ਪੁਲਿਸ ਜਬਰ ਨਾਲ ਲੋਕਾਂ ਦੀ ਆਵਾਜ਼ ਨੂੰ ਦੱਬਣਾ ਆਦਿ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦਿਆਂ ਦੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਸਾਨਾਂ ਨੂੰ ਇਕਜੁੱਟ ਹੋ ਕੇ ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਜ਼ਿਲ੍ਹਾ ਆਗੂ ਰਣਜੀਤ ਸਿੰਘ ਕਲੇਰ ਬਾਲਾ ਲਖਵਿੰਦਰ ਸਿੰਘ ਡਾਲਾ, ਕੰਵਰਦਲੀਪ ਸੈਦੋਲੇਹਲ, ਸੁਖਜਿੰਦਰ ਸਿੰਘ ਸ਼ਾਹ, ਨਿਰਮਲ ਸਿੰਘ, ਸਾਹਿਬ ਸਿੰਘ, ਕਾਰਜ ਸਿੰਘ, ਰਾਜ ਸਿੰਘ, ਜੱਜ ਸਿੰਘ, ਮੇਜਰ ਸਿੰਘ, ਦਲੀਪ ਸਿੰਘ, ਅੰਮਿ੍ਤਪਾਲ ਸਿੰਘ ਔਲਖ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨਾਗਕਲਾਂ ਵਲੋਂ ਸੱਤ ਦਿਨਾ ਮੁਰਗੀ ਪਾਲਣ 'ਕਿੱਤਾ ਮੁਖੀ ਸਿਖਲਾਈ ਕੋਰਸ' ਕਰਵਾਇਆ <br/> ਅਗਲੀ ਖ਼ਬਰ ਜਨਗਣਨਾ 'ਚ ਅਧਿਆਪਕਾਂ ਦੀਆਂ ਡਿਊਟੀਆਂ ਲੱਗਣ ਨਾਲ ਬੱਚਿਆਂ ਦਾ ਭਵਿੱਖ ਲੱਗਾ ਦਾਅ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।