29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਕੌਂਸਲ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਸਬੇ ਵਿੱਚ ਫਲੈਗ ਮਾਰਚ <br/>

24-05-2026
ਗੱਗੋਮਾਹਲ, ਅਜਨਾਲਾ, ਰਮਦਾਸ, 23 ਮਈ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀ ਪੂਰਨ ਤੇ ਨਿਰਪੱਖ ਢੰਗ ਨਾਲ ਨੇਪਰੇ ਚੜਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਦੀ ਅਗਵਾਈ ਹੇਠ ਕਸਬਾ ਰਮਦਾਸ ਵਿਖੇ ਫਲੈਗ ਮਾਰਚ ਕੀਤਾ ਗਿਆ ਇਸ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ ਤੇ ਵੱਖ ਵੱਖ ਵਾਰਡਾਂ ਵਿਚ ਮਾਰਚ ਕੀਤਾ | ਫਲੈਗ ਮਾਰਚ ਦੌਰਾਨ ਪੁਲਿਸ ਕਪਤਾਨ ਅੰਮਿ੍ਤਸਰ ਦੇਹਾਤੀ ਨੇ ਦੱਸਿਆ ਕਿ 1500 ਤੋਂ ਵੱਧ ਪੁਲਿਸ ਜਵਾਨਾਂ ਨੂੰ ਡਿਊਟੀਆਂ 'ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਰਾਰਤ ਨਾ ਕਰ ਸਕੇ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਭੈਅ ਦੇ ਜਾਂ ਦਬਾਅ ਤੋਂ ਵੋਟ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਲੋਂ ਅਮਨ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪ੍ਰਸ਼ਾਸਨ ਸਖਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸੰਵੇਦਨਸ਼ੀਲ ਇਲਾਕੇ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ 'ਤੇ ਵੀ ਪੁਲਿਸ ਨੇ ਪੂਰੀ ਤਰ੍ਹਾਂ ਨਜ਼ਰ ਬਣਾਈ ਹੋਈ ਹੈ | ਇਸ ਤੋਂ ਇਲਾਵਾ ਰਾਤ ਸਮੇਂ ਦੀ ਗਸ਼ਤ ਵਧਾ ਦਿੱਤੀ ਗਈ ਹੈ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ | ਇਸ ਸਮੇਂ ਉਨ੍ਹਾਂ ਨਾਲ ਡੀਐੱਸਪੀ ਅਜਨਾਲਾ ਗੁਰਦੀਪ ਸਿੰਘ ਸੰਧੂ, ਮੁੱਖ ਅਫਸਰ ਥਾਣਾ ਰਮਦਾਸ ਅਰਜਨ ਕੁਮਾਰ, ਮੁੱਖ ਅਫਸਰ ਥਾਣਾ ਅਜਨਾਲਾ ਕੁਲਵਿੰਦਰ ਸਿੰਘ, ਐੱਸਪੀ ਗੁਰਜੀਤ ਪਾਲ ਸਿੰਘ, ਡੀਐੱਸਪੀ ਕਪਿਲ ਕੌਸ਼ਲ ਰਾਜਾਸਾਂਸੀ, ਡੀਐੱਸਪੀ ਤਿ੍ਪਤਾ ਸੂਦ, ਡੀਐੱਸਪੀ ਬਲਜੀਤ ਸਿੰਘ ਤੋਂ ਇਲਾਵਾ ਪੁਲਿਸ ਦੇ ਕਈ ਉੱਚ ਅਧਿਕਾਰੀ ਫਲੈਗ ਮਾਰਚ ਵਿਚ ਸ਼ਾਮਿਲ ਸਨ |

ਪਿਛਲੀ ਖ਼ਬਰ ਕਲੇਰ ਨੇ ਵਾਰਡ ਨੰਬਰ-7 'ਚ ਅਕਾਲੀ ਉਮੀਦਵਾਰ ਬੀਬੀ ਹਰਪ੍ਰੀਤ ਸਿੰਘ ਹੱਕ 'ਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ 'ਆਪ' ਦੇ ਉਮੀਦਵਾਰ ਆਜ਼ਾਦ ਹੈਪੀ ਦੇ ਹੱਕ 'ਚ ਭੀਲੋਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।