22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬੱਚਿਆਂ ਨੂੰ ਅੰਮਿ੍ਤ ਛਕਾ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣਾ ਸਮੇਂ ਦੀ ਮੁੱਖ ਲੋੜ-ਸੰਤ ਬਾਬਾ ਗੁਰਦੇਵ ਸਿੰਘ <br/>

ਨੀਡਜ਼ ਹੋਲਸੇਲ ਬਾਬਾ ਬਕਾਲਾ ਸਾਹਿਬ ਵਿਖੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ, ਨਾਲ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਕਰਨਬੀਰ ਸਿੰਘ, ਨਵਜੋਤ ਸਿੰਘ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 26-05-2026
ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ (ਨਿਹੰਗ ਸਿੰਘ ਫੌਜਾਂ) ਦਾ ਸਿੱਖ ਕੌਮ ਵਿਚ ਸ਼ਾਨਾਮੱਤਾ ਇਤਿਹਾਸ ਹੈ ਤੇ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਨੀਡਜ਼ ਹੋਲਸੇਲ ਬਾਬਾ ਬਕਾਲਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਤਰਨਾ ਦਲ ਦੇ 12ਵੇਂ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇ. ਬਿਸ਼ਨ ਸਿੰਘ, 13ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਕੀਰਤਨ ਸਿੰਘ, 14ਵੇਂ ਮੁਖੀ ਸਿੰਘ ਸਾਹਿਬ ਜਥੇ. ਮੱਖਣ ਸਿੰਘ, 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਵਲੋਂ ਧਾਰਮਿਕ ਸੇਵਾਵਾਂ ਨਿਭਾਉਂਦਿਆਂ ਜਿੱਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਕੀਤੀ, ਗਊਆਂ ਦੀ ਵੱਡੀ ਸੇਵਾ ਨਿਭਾਈ ਗਈ, ਬਿਅੰਤ ਨਿਸ਼ਾਨ ਸਾਹਿਬ ਝੁਲਾਏ ਗਏ ਅਤੇ ਹਜ਼ਾਰਾਂ ਹੀ ਪ੍ਰਾਣੀਆਂ ਨੂੰ ਅੰਮਿ੍ਤ ਛਕਾਕੇ ਗੁਰੂ ਦੇ ਲੜ ਲਾਇਆ ਅਤੇ ਅੱਜ ਵੀ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਜੋਗਾ ਸਿੰਘ ਦੀ ਅਗਵਾਈ ਹੇਠ ਤਰਨਾ ਦਲ ਵਲੋਂ ਪ੍ਰੰਪਰਾ ਜਾਰੀ ਰੱਖਦਿਆਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਚੱਲ ਰਹੀਆਂ ਕਾਰ ਸੇਵਾਵਾਂ ਵਿਚ ਵੱਡੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਜਾਂਦੀ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਂਪੁਰਖਾਂ ਵਲੋਂ ਚਲਾਈ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਆਪਣੇ ਬੱਚਿਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਦੇ ਲੜ ਲਾਇਆ ਜਾਵੇ ਅਤੇ ਬਾਣੀ ਅਤੇ ਬਾਣੀ ਦੇ ਧਾਰਨੀ ਬਣਾਇਆ ਜਾਵੇ | ਇਸ ਮੌਕੇ ਬਾਬਾ ਸੁੱਖਾ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਬੀਰ ਸਿੰਘ, ਨਵਜੋਤ ਸਿੰਘ, ਜਰਨੈਲ ਸਿੰਘ ਚੀਮਾਬਾਠ, ਬਲਬੀਰ ਸਿੰਘ ਬਾਊ, ਬਾਬਾ ਬਲਰਾਜ ਸਿੰਘ, ਬਾਬਾ ਤਰਨਾ ਸਿੰਘ, ਅੰਮਿ੍ਤਪਾਲ ਸਿੰਘ ਚੀਮਾਬਾਠ, ਰਣਜੀਤ ਸਿੰਘ ਪੱਡਾ ਕੋਟ ਮਹਿਤਾਬ ਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੇ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਸਠਿਆਲਾ ਵਿਖੇ ਸ਼ਰਧਾਲੂ ਬੀਬੀ ਰਾਜ ਰਾਣੀ ਦਾ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਬਿਜਲੀ ਘਰ ਬਿਆਸ ਉਪ ਮੰਡਲ ਅਫ਼ਸਰ ਦੇ ਕਮਰੇ ਦੀ ਡਿੱਗੀ ਛੱਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।