23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਲਈ ਸਰਕਾਰੀ ਕਾਲਜ ਅਜਨਾਲਾ ਤੋਂ ਪੋਲਿੰਗ ਪਾਰਟੀਆਂ ਰਵਾਨਾ <br/>

ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ | ਤਸਵੀਰ: ਢਿੱਲੋਂ <br/> ਚੋਣ ਰਿਟਰਨਿੰਗ ਅਧਿਕਾਰੀ ਡਾ: ਚਾਰੂਮਿਤਾ ਸਰਕਾਰੀ ਕਾਲਜ ਅਜਨਾਲਾ ਤੋਂ ਚੋਣ ਸਮਗਰੀ ਸਮੇਤ ਪੋਲਿੰਗ ਪਾਰਟੀਆਂ ਰਵਾਨਾ ਕਰਦੇ ਹੋਏ ਅਤੇ ਡਾ. ਚਾਰੂਮਿਤਾ ਚੋਣ ਪ੍ਰਬੰਧਾਂ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦੇ ਹੋਏ | ਤਸਵੀਰਾਂ: ਗੁਰਪ੍ਰੀਤ ਸਿੰਘ ਢਿੱਲੋਂ <br/> 26-05-2026
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਲਈ ਕੱਲ੍ਹ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ. ਅਜਨਾਲਾ ਡਾ: ਚਾਰੂਮਿਤਾ ਵਲੋਂ ਸਰਕਾਰੀ ਕਾਲਜ ਅਜਨਾਲਾ ਤੋਂ ਪੋਲਿੰਗ ਪਾਰਟੀਆਂ ਨੂੰ ਚੋਣ ਸਮਗਰੀ ਸਮੇਤ ਰਵਾਨਾ ਕੀਤਾ ਗਿਆ |ਚੋਣ ਰਿਟਰਨਿੰਗ ਅਧਿਕਾਰੀ ਡਾ: ਚਾਰੂਮਿਤਾ ਨੇ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਜਿੱਥੇ ਪੋਲਿੰਗ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਉੱਥੇ ਹੀ ਉਨ•ਾਂ ਦੱਸਿਆ ਕਿ ਵੋਟਿੰਗ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਬੂਥ 'ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਰਹੇਗੀ | ਚੋਣ ਰਿਟਰਨਿੰਗ ਅਧਿਕਾਰੀ ਡਾ: ਚਾਰੂਮਿਤਾ ਨੇ ਅੱਗੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੋਲਿੰਗ ਬੂਥਾਂ ਦੇ ਅੰਦਰ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਉਹ ਵੀ ਆਪਣੀ ਟੀਮ ਸਮੇਤ ਪੂਰੇ ਚੋਣ ਖੇਤਰ ਦੀ ਨਿਰੰਤਰ ਨਿਗਰਾਨੀ ਰੱਖਣਗੇ | ਉਨ੍ਹਾਂ ਸਬੰਧਿਤ ਖੇਤਰ ਦੇ ਵੋਟਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਅੱਜ ਚੋਣ ਅਮਲੇ ਲਈ ਖਾਣੇ ਅਤੇ ਚਾਹ ਪਾਣੀ ਦਾ ਵੀ ਪੁਖ਼ਤਾ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ, ਐੱਸ. ਐੱਚ. ਓ. ਇੰਸ: ਅਰਜਨ ਕੁਮਾਰ, ਚੋਣ ਕਾਨੂੰਗੋ ਸੰਜੀਵ ਕੁਮਾਰ ਤੇ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਆਦਿ ਹਾਜ਼ਰ ਸਨ |
ਰਮਦਾਸ ਦੀਆਂ 11 ਵਾਰਡਾਂ ਲਈ 4 ਥਾਵਾਂ 'ਤੇ ਬਣਾਏ ਗਏ ਹਨ 11 ਪੋਲਿੰਗ ਬੂਥ
ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਲਈ 4 ਥਾਵਾਂ ਤੇ ਪੋਲਿੰਗ ਬੂਥ ਬਣਾਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਚੋਣ ਰਿਟਰਨਿੰਗ ਅਧਿਕਾਰੀ ਡਾ. ਚਾਰੂਮਿਤਾ ਨੇ ਦੱਸਿਆ ਕਿ ਰਮਦਾਸ ਦੀ ਵਾਰਡ ਨੰਬਰ 1 ਅਤੇ 2 ਦੀਆਂ ਵੋਟਾਂ ਲਈ ਸਰਕਾਰੀ ਐਲੀਮੈਂਟਰੀ ਸਕੂਲ ਰਮਦਾਸ 2 ਵਿਖੇ 2 ਪੋਲਿੰਗ ਬੂਥ ਬਣਾਏ ਗਏ ਹਨ ਜਦਕਿ ਵਾਰਡ ਨੰਬਰ 3 ਦੀਆਂ ਵੋਟਾਂ ਸਰਕਾਰੀ ਐਲੀਮੈਂਟਰੀ ਸਕੂਲ ਰਮਦਾਸ 1, ਵਾਰਡ ਨੰਬਰ 4 ਅਤੇ 5 ਦੀਆਂ ਵੋਟਾਂ ਸਰਕਾਰੀ ਐਲੀਮੈਂਟਰੀ ਸਕੂਲ ਭੂਤਨਪੁਰਾ (ਰਮਦਾਸ) ਅਤੇ ਵਾਰਡ ਨੰਬਰ 6,7,8,9,10 ਅਤੇ 11 ਦੀਆਂ ਵੋਟਾਂ ਬਾਬਾ ਬੁੱਢਾ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਬਣਾਏ 6 ਵੱਖ-ਵੱਖ ਬੂਥਾਂ ਤੇ ਪੈਣਗੀਆਂ |
ਚੋਣਾਂ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ 250 ਤੋਂ ਵੱਧ ਪੁਲਸ ਅਧਿਕਾਰੀ ਤੇ ਕਰਮਚਾਰੀ ਰਹਿਣਗੇ ਤਾਇਨਾਤ-ਡੀ.ਐੱਸ.ਪੀ. ਸੰਧੂ
ਚੋਣਾਂ ਦੌਰਾਨ ਪੁਲਸ ਵਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸਬ-ਡਵੀਜ਼ਨ ਅਜਨਾਲਾ ਦੇ ਡੀ.ਐੱਸ.ਪੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਦੀਆਂ ਚੋਣਾਂ ਲਈ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦਿਆਂ 250 ਤੋਂ ਵੱਧ ਪੁਲਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਅਤਿ ਸੰਵੇਦਨਸ਼ੀਲ ਬੂਥਾਂ ਤੇ ਸੁਰੱਖਿਆ ਦੇ ਵਾਧੂ ਪ੍ਰਬੰਧ ਵੀ ਕੀਤੇ ਗਏ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਵੋਟਰ ਆਪਣੀ ਵੋਟ ਸਮੇਂ ਸਿਰ ਪਾਉਣ-ਹਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਪੋਲਿੰਗ ਸਟਾਫ਼ ਪੋਲਿੰਗ ਸਟੇਸ਼ਨਾਂ 'ਤੇ ਪੁੱਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।