23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਈਆ ਦੀਆਂ ਬਚੀਆਂ ਸਾਰੀਆਂ 5 ਵਾਰਡਾਂ 'ਤੇ ਹੀ ਕਾਂਗਰਸ ਰਹੇਗੀ ਜੇਤੂ-ਸਾਬਕਾ ਵਿਧਾਇਕ ਭਲਾਈਪੁਰ <br/>

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨਾਲ ਹਨ ਸਾਬਕਾ ਪ੍ਰਧਾਨ ਰੌਬਿਨ ਮਾਨ, ਸਾਬਕਾ ਕੌਂਸਲਰ ਗੁਰਦੀਪ ਸਿੰਘ ਤੇ ਜਗਦੀਪ ਸਿੰਘ ਮਾਨ ਆਦਿ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 26-05-2026
ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਰਈਆ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਲਗਾਤਾਰ ਇਕ ਹਫ਼ਤਾ, 5 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕਰਨ ਉਪਰੰਤ, ਅੱਜ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਸਾਥੀਆਂ ਸਮੇਤ, ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਭਾਵੇਂ ਕਿ ਰਈਆ ਦੀਆਂ 13 ਵਾਰਡਾਂ ਵਿਚੋਂ 8 ਵਾਰਡਾਂ 'ਤੇ ਸੱਤਾਧਾਰੀ ਪਾਰਟੀ ਨੇ ਧੱਕੇਸ਼ਾਹੀ ਨਾਲ ਸਾਡੇ ਨਾਮਜ਼ਦਗੀ ਕਾਗਜ਼ ਰੱਦ ਕਰਵਾ ਦਿੱਤੇ ਹਨ ਤੇ ਰਹਿੰਦੇ 5 ਵਾਰਡਾਂ 1, 3, 5, 6 ਅਤੇ 13 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਪੂਰੇ ਉਤਸ਼ਾਹ ਅਤੇ ਮਿਹਨਤ ਨਾਲ ਸੱਤਾਧਾਰੀ ਨੂੰ ਟੱਕਰ ਦਿੱਤੀ ਹੈ ਅਤੇ ਭਲਕੇ ਹੋਣ ਵਾਲੀਆਂ ਚੋਣਾਂ ਵਿਚ ਪੰਜੇ ਹੀ ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰ ਸ਼ਾਹੀਠਾਠ ਨਾਲ ਜਿੱਤ ਪ੍ਰਾਪਤ ਕਰਨਗੇ | ਉੇਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਵੀ ਆਪ ਪਾਰਟੀ ਨੇ ਧੱਕੇਸ਼ਾਹੀ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸ ਪਾਰਟੀ ਵੱਡਾ ਸੰਘਰਸ਼ ਕਰੇਗੀ | ਇਸ ਮੌਕੇ ਸਾਬਕਾ ਪ੍ਰਧਾਨ ਗੁਰਹਰਵਿੰਦਰ ਸਿੰਘ ਰੌਬਿਨ ਮਾਨ, ਸਾਬਕਾ ਕੌਂਸਲਰ ਗੁਰਦੀਪ ਸਿੰਘ, ਗੁਰਮੇਜ ਸਿੰਘ ਚੀਮਾ, ਗੁਰਦਿਆਲ ਸਿੰਘ ਕੰਗ ਬੁਟਾਰੀ, ਜਗਦੀਪ ਸਿੰਘ ਮਾਨ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਰੇਲ ਗੱਡੀ ਚੋਂ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਰਈਆ ਦੇ ਪੰਜ ਵਾਰਡਾਂ 'ਤੇ ਅੱਜ ਹੋਵੇਗਾ ਫਸਵਾਂ ਚੋਣ ਮੁਕਾਬਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।