23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਲੋੜਵੰਦ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ <br/>

ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਲੋੜਵੰਦ ਜੋੜਿਆਂ ਦੀ ਕਰਵਾਏ ਗਏ ਸਮੂਹਿਕ ਅਨੰਦ ਕਾਰਜ ਮੌਕੇ ਬਾਬਾ ਅਜਾਇਬ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ, ਬਾਬਾ ਸੱਜਣ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ, ਬਾਬਾ ਬਲਵੰਤ ਸਿੰਘ ਮਾਂਗਟ, ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਜਗਦੀਪ ਸਿੰਘ ਸਰਪੰਚ ਤਰਸਿੱਕਾ, ਇੰਜੀਨੀਅਰ ਬਲਰਾਜ ਸਿੰਘ ਤਰਸਿੱਕਾ ਤੇ ਹਰੀ ਸਿੰਘ ਗੋਲੂ ਆਦਿ ਨਵ-ਵਿਆਹੇ ਲੋੜਵੰਦ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ | ਤਸਵੀਰ : ਅਤਰ ਸਿੰਘ ਤਰਸਿੱਕਾ <br/> 26-05-2026
ਤਰਸਿੱਕਾ, 25 ਮਈ (ਅਤਰ ਸਿੰਘ ਤਰਸਿੱਕਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਬਾਬਾ ਅਜਾਇਬ ਸਿੰਘ ਜੀ ਮੁੱਖ ਸੇਵਾਦਾਰ ਹੁਣਾਂ ਦੀ ਰਹਿਨੁਮਾਈ ਹੇਠ 12 ਲੋੜਵੰਦ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਗੁਰਦੇਵ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਨੇ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਲੋੜਵੰਦ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਸਾਰਾ ਸਮਾਨ ਮੁਫ਼ਤ ਦਿੱਤਾ ਗਿਆ | ਅਨੰਦ ਕਾਰਜ ਦੀ ਰਸਮ ਤੋਂ ਪਹਿਲਾਂ ਇਨ੍ਹਾਂ ਜੋੜਿਆਂ ਨੂੰ ਅਸ਼ੀਰਵਾਦ ਦੇਣ ਵਾਲਿਆਂ 'ਚ ਬਾਬਾ ਸੱਜਣ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਬੋਪਾਰਾਏ, ਬਾਬਾ ਗੁਰਦੇਵ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ, ਬਾਬਾ ਅਜਾਇਬ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ, ਬਾਬਾ ਬਲਵੰਤ ਸਿੰਘ ਮਾਂਗਟ, ਜਗਦੀਪ ਸਿੰਘ ਸਰਪੰਚ ਤਰਸਿੱਕਾ, ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ, ਇੰਜੀਨੀਅਰ ਬਲਰਾਜ ਸਿੰਘ, ਹਰਜੀਤ ਸਿੰਘ ਗੋਲੂ, ਸੰਦੀਪ ਸਿੰਘ ਏ. ਆਰ. ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਣਜੀਤ ਸਿੰਘ ਰਾਣਾ ਨਾਇਬ ਤਹਿਸੀਲਦਾਰ, ਡਾਕਟਰ ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ, ਬਿਕਰਮਜੀਤ ਸਿੰਘ ਬਿੱਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿਮਰਜੀਤ ਸਿੰਘ ਮਾਂਗਟ, ਨਛੱਤਰ ਸਿੰਘ ਸੱਤਾ, ਕੁਲਦੀਪ ਸਿੰਘ ਬੱਗੀ, ਭਾਈ ਲਛਮਣ ਸਿੰਘ ਜੀ ਤੇ ਬਾਬਾ ਗੁਰਜੀਤ ਸਿੰਘ ਮਾਂਗਟ ਆਦਿ ਨੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ |

ਪਿਛਲੀ ਖ਼ਬਰ ਸਤਿਕਾਰ ਕਾਨੂੰਨ ਦੇ ਮਸਲੇ 'ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾ... ਅਗਲੀ ਖ਼ਬਰ ਪਿੰਡ ਮੱਲੂਨੰਗਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।