20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ

ਅਜੀਤ ਡੈਸਕ 27-05-2026
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਥੋੜੀ ਦੂਰ ਸਥਿਤ ਪਿੰਡ ਫੁੱਲੇਚੱਕ ਦੇ ਇਕ ਕਿਸਾਨ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਚੋਰਾਂ ਵਲੋਂ ਤੇਲ ਤੇ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਚੈਨ ਸਿੰਘ ਗਿੱਲ ਪੁੱਤਰ ਬਲਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੱਲ੍ਹ ਉਹ ਟਿਊਬਵੈੱਲ ਰਾਹੀਂ ਝੋਨੇ ਦੀ ਪਨੀਰੀ ਭਰ ਕੇ ਘਰ ਗਏ ਸੀ ਤੇ ਅੱਜ ਜਦ ਸਵੇਰੇ ਮੋਟਰ ਤੇ ਜਾ ਕੇ ਦੇਖਿਆ ਤਾਂ ਉਨ•ਾਂ ਦੀ ਮੋਟਰ 'ਤੇ ਲੱਗਾ ਵੱਡਾ ਟਰਾਂਸਫ਼ਾਰਮਰ ਹੇਠਾਂ ਡਿੱਗਾ ਸੀ ਤੇ ਚੋਰਾਂ ਵਲੋਂ ਤੇਲ ਅਤੇ ਕੀਮਤੀ ਸਾਮਾਨ ਚੋਰੀ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਅੱਤ ਦੀ ਗਰਮੀ ਦੌਰਾਨ ਝੋਨੇ ਦੀ ਪਨੀਰੀ ਨੂੰ ਲਗਾਤਾਰ ਪਾਣੀ ਲਗਾਉਣਾ ਜ਼ਰੂਰੀ ਹੁੰਦਾ ਹੈ, ਪਰ ਹੁਣ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਸਾਮਾਨ ਚੋਰੀ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਤੇਲ ਫੁਕ ਕੇ ਜਨਰੇਟਰ ਦਾ ਸਹਾਰਾ ਲੈਣਾ ਪਵੇਗਾ | ਉਨ੍ਹਾਂ ਜਿੱਥੇ ਪਾਵਰਕਾਮ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਜਲਦ ਨਵਾਂ ਟਰਾਂਸਫ਼ਾਰਮਰ ਚੜਾਇਆ ਜਾਵੇ ਉੱਥੇ ਪੁਲਿਸ ਪ੍ਰਸ਼ਾਸਨ ਕੋਲੋਂ ਵੀ ਮੰਗ ਕੀਤੀ ਕਿ ਟਰਾਂਸਫਾਮਰਾਂ ਵਿਚੋਂ ਤੇਲ ਅਤੇ ਕੀਮਤੀ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ਸਿੱਖਿਆ ਤੇ ਤਕਨੀਕੀ ਖੇਤਰ 'ਚ ਸੂਬੇ ਭਰ 'ਚ ਮਾਰ ਰਿਹਾ ਮੱਲਾਂ-ਚੇਅਰਮੈਨ ਚੰਦੀ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸ਼ਹੀਦ ਸਿੱਖਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 1 ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।