20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੀ.ਜੀ.ਪੀ. ਡਾ. ਨਰੇਸ਼ ਕੁਮਾਰ ਅਰੋੜਾ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ <br/>

ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ. ਡਾ. ਨਰੇਸ ਕੁਮਾਰ ਅਰੋੜਾ ਵਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਭੇਟ ਕਰ ਕੇ ਸਨਮਾਨ ਕਰਦੇ ਹੋਏ ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਸਰੂਪ ਸਿੰਘ ਢੱਡੇ, ਗੁਰਕੀਰਤ ਸਿੰਘ ਬੱਲ, ਨਾਲ ਡੀ. ਐੱਸ. ਪੀ. ਰਣਜੀਤ ਸਿੰਘ, ਏ. ਐੱਸ. ਆਈ. ਕਾਬਲ ਸਿੰਘ ਤੇ ਹੋਰ | ਤਸਵੀਰ : ਦਲਵਿੰਦਰ ਸਿੰਘ ਰੰਧਾਵਾ <br/> 27-05-2026
ਕੱਥੂਨੰਗਲ/ ਜੇਠੂਵਾਲ, 26 ਮਈ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਪੁਲਿਸ ਦੇ ਆਈ. ਪੀ. ਐੱਸ. ਅਧਿਕਾਰੀ ਤੇ ਸਪੈਸ਼ਲ ਡੀ. ਜੀ. ਪੀ. ਡਾ. ਨਰੇਸ਼ ਕੁਮਾਰ ਅੋਰੜਾ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪੁੱਤਰਾਂ ਦੇ ਦਾਨੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਤਮਸਤਕ ਹੋਏ ਅਤੇ ਉਨ੍ਹਾਂ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਦੇ ਵਲੋਂ ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ ਤੇ ਰਿਕਾਰਡ ਕੀਪਰ ਗੁਰਕੀਤ ਸਿੰਘ ਬੱਲ ਸਮੇਤ ਹੋਰ ਇਲਾਕੇ ਦੇ ਮੁਹਤਬਰਾਂ ਵਲੋਂ ਡੀ. ਜੀ. ਪੀ. ਡਾ. ਅਰੋੜਾ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡੀ. ਜੀ. ਪੀ. ਡਾ. ਨਰੇਸ ਕੁਮਾਰ ਅਰੋੜਾ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਅਪਾਰ ਕ੍ਰਿਪਾ ਤੇ ਆਸ਼ੀਰਵਾਦ ਨਾਲ ਪੰਜਾਬ ਪੁਲਿਸ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਦਕਾ ਮੈਂ ਇਸ ਮੁਕਾਮ 'ਤੇ ਪੁੱਜਾ ਹਾਂ ਅਤੇ ਲੋਕਾਂ ਦੀ ਸੇਵਾ ਤੇ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਦਾ ਰਹਾਂਗਾ | ਇਸ ਮੌਕੇ ਸੇਵਾ ਮੁਕਤ ਡੀ. ਐੱਸ. ਪੀ. ਰਣਜੀਤ ਸਿੰਘ ਰੰਧਾਵਾ, ਸੇਵਾ ਮੁਕਤ ਡੀ. ਐੱਸ. ਪੀ. ਸਵਿੰਦਰ ਸਿੰਘ ਜੌਹਲ, ਇੰਸਪੈਕਟਰ ਰਮੇਸ ਕੁਮਾਰ ਬਟਾਲਾ, ਏ. ਐੱਸ. ਆਈ. ਦਲਜੀਤ ਸਿੰਘ ਬਟਾਲਾ, ਏ. ਐੱਸ. ਆਈ. ਕਾਬਲ ਸਿੰਘ, ਏ. ਐੱਸ. ਆਈ. ਦਲਜੀਤ ਸਿੰਘ ਵਰਿਆਮ, ਭੁਪਿੰਦਰ ਸਿੰਘ ਗਿਆਨੀ ਵਰਿਆਮ ਨੰਗਲ, ਭੁਪਿੰਦਰ ਸਿੰਘ ਵਰਿਆਮ, ਮਨਜੀਤ ਸਿੰਘ ਵਰਿਆਮ ਨੰਗਲ, ਡਾ. ਸਰਦੂਲ ਸਿੰਘ ਕੁਰਾਲੀਆ, ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਗੁਰਕੀਰਤ ਸਿੰਘ ਬੱਲ, ਕੰਵਲਜੀਤ ਸਿੰਘ ਬਟਾਲਾ, ਸਤਨਾਮ ਸਿੰਘ ਕਾਦੀਆਂ, ਗੁਰਦੀਪ ਸਿੰਘ ਵਰਿਆਮ ਨੰਗਲ, ਸਾਬਕਾ ਇੰਸਪੈਕਟਰ ਸਵਿੰਦਰ ਸਿੰਘ, ਕੰਵਲਜੀਤ ਸਿੰਘ ਜਲੰਧਰ, ਇੰਦਰਜੀਤ ਕੌਰ, ਮਨਜਿੰਦਰ ਕੌਰ ਕਾਦੀਆਂ, ਐੱਚ. ਸੀ. ਸਰਬਜੀਤ ਕੌਰ ਥਾਣਾ ਕੱਥੂਨੰਗਲ ਸਮੇਤ ਹੋਰ ਮੁਹਤਬਰ ਸ਼ਾਮਿਲ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਆਮ ਲੋਕਾਂ 'ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ-ਸਾਬਕਾ ਵਿਧਾਇਕ ਭਲਾਈਪੁਰ <br/> ਅਗਲੀ ਖ਼ਬਰ ਪੈਟਰੋਲ-ਡੀਜਲ ਦੇ ਚੌਥੀ ਵਾਰ ਰੇਟ ਵਧਾ ਕੇ ਭਾਜਪਾ ਨੇ ਦੇਸ਼ ਨੂੰ ਆਰਥਿਕ ਸੰਕਟ ਵੱਲ ਧੱਕਿਆ-ਜਥੇਦਾਰ ਜਲਾਲ ਉਸਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।