20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੇਂਦਰ ਸਰਕਾਰ ਆਮ ਲੋਕਾਂ 'ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ-ਸਾਬਕਾ ਵਿਧਾਇਕ ਭਲਾਈਪੁਰ <br/>

ਬਾਬਾ ਬਕਾਲਾ ਸਾਹਿਬ ਵਿਖੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨਾਲ ਗੁਰਦੀਪ ਸਿੰਘ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 27-05-2026
ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਇਹ ਸਭ ਕੁਝ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹੀ ਕੀਤਾ ਗਿਆ ਹੈ ਅਤੇ ਸਾਰਾ ਬੋਝ ਆਮ ਲੋਕਾਂ 'ਤੇ ਪਾ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕਾਂਗਰਸੀ ਵਿਧਾਇਕ ਅਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੂੰ ਗਰੀਬਾਂ ਦੀ ਕੋਈ ਫਿਕਰ ਨਹੀਂ ਹੈ, ਇਕ ਪਾਸੇ ਸਰਕਾਰੀ ਤੇਲ ਕੰਪਨੀਆਂ ਹਜਾਰਾਂ ਕਰੋੜਾਂ ਰੁਪਏ ਦਾ ਮੁਨਾਫਾ ਕਮਾ ਰਹੀਆਂ ਹਨ ਅਤੇ ਦੂਜੇ ਪਾਸੇ ਆਮ ਲੋਕਾਂ 'ਤੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਕੇ ਉਨ੍ਹਾਂ ਦੀ ਆਰਥਿਕ ਕਮਰ ਤੋੜੀ ਜਾ ਰਹੀ ਹੈ | ਉੇਨ੍ਹਾਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲਗਾਤਾਰ 10 ਦਿਨਾਂ ਵਿਚ ਡੀਜਲ-ਪੈਟਰੋਲ ਦੇ ਰੇਟ ਵਧਾ ਕੇੇ ਆਮ ਲੋਕਾਂ ਦਾ ਲੱਕ ਤੋੜਕੇ ਰੱਖ ਦਿੱਤਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਾਕਿਆ ਹੀ ਲੋਕ ਹਿਤੈਸ਼ੀ ਹੈ ਤਾਂ ਪੈਟਰੋਲ ਅਤੇ ਡੀਜਲ 'ਤੇ ਲੱਗੇ ਵਾਧੂ ਟੈਕਸ ਤੁਰੰਤ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਵੇ | ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਇਕਬਾਲ ਸਿੰਘ ਸੱਤੋਵਾਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ ਵਡਾਲਾ, ਪ੍ਰਧਾਨ ਰੌਬਿਨ ਮਾਨ, ਗੁਰਦੀਪ ਸਿੰਘ ਸਾਬਕਾ ਐੱਮ. ਸੀ., ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਲਖਵਿੰਦਰ ਸਿੰਘ ਭਿੰਡਰ, ਹਰਿੰਦਰ ਸਿੰਘ ਮੱਲ੍ਹਾ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਅਰਸ਼ ਬੱਲ ਬਲਾਕ ਪ੍ਰਧਾਨ, ਹਰਪਾਲ ਸਿੰਘ ਜਲਾਲਾਬਾਦ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਨੌਬੀ ਨਰੌਤਮਪੁਰ, ਸਰਪੰਚ ਪ੍ਰਭ ਥੋਥੀਆਂ, ਸਾਹਬੀ ਟਪਿਆਲਾ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਜਗਦੀਪ ਸਿੰਘ ਮਾਨ ਪੀ. ਏ. ਪ੍ਰਧਾਨ ਪਰਮਪ੍ਰੀਤ ਸਿੰਘ ਸਾਬ•ੀ ਛੱਜਲਵਡੀ, ਗੁਰਮੇਜ ਸਿੰਘ ਚੀਮਾ ਵੜੈਚ, ਸਰਪੰਚ ਨਿਰਮਲ ਸਿੰਘ ਪੱਡਾ, ਸਰਪੰਚ ਟੋਨੀ ਦਨਿਆਲ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਹੰਬੜਾਂ 'ਚ ਵਾਪਰੇ ਸੜਕ ਹਾਦਸੇ 'ਚ ਡਾਕਖ਼ਾਨੇ 'ਚ ਡਿਊਟੀ ਕਰਦੀ ਮਹਿਲਾ ਦੀ ਟਰੱਕ ਹੇਠਾਂ ਆਉਣ ਨਾਲ ਹੋਈ ਮੌਤ ਅਗਲੀ ਖ਼ਬਰ ਡੀ.ਜੀ.ਪੀ. ਡਾ. ਨਰੇਸ਼ ਕੁਮਾਰ ਅਰੋੜਾ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।