05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੂੰ ਨੈਸ਼ਨਲ ਪੱਧਰ 'ਤੇ ਸਕੂਲ ਟਾਪਰ ਐਵਾਰਡ ਨਾਲ ਸਨਮਾਨਿਤ <br/>

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਨੂੰ ਨੈਸ਼ਨਲ ਪੱਧਰ 'ਤੇ ਸਕੂਲ ਟਾਪਰ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਮੌਕੇ ਪ੍ਰਬੰਧਕ, ਅਧਿਆਪਕ ਅਤੇ ਜੇਤੂ ਵਿਦਿਆਰਥੀ | ਤਸਵੀਰ : ਹਰਜਿੰਦਰ ਸਿੰਘ ਕਲੇਰ <br/> 28-05-2026
ਜੰਡਿਆਲਾ ਗੁਰੂ, 27 ਮਈ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਭਾਰਤ ਓਲੰਪਿਆਡ ਫਾਊਾਡੇਸ਼ਨ (ਬੀ.ਓ.ਐੱਫ.) ਦੀ ਨੈਸ਼ਨਲ ਪੱਧਰ ਦੀ ਪ੍ਰੀਖਿਆ 2025-26 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਇਸ ਵਿਲੱਖਣ ਪ੍ਰਾਪਤੀ ਦੇ ਮੱਦੇਨਜ਼ਰ ਸਕੂਲ ਨੂੰ ਨੈਸ਼ਨਲ ਪੱਧਰ 'ਤੇ 'ਸਕੂਲ ਟਾਪਰ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਪ੍ਰੀਖਿਆਵਾਂ ਵਿਚ ਸਕੂਲ ਦੇ 10 ਵਿਦਿਆਰਥੀਆਂ ਨੇ ਨੈਸ਼ਨਲ ਲੈਵਲ 'ਤੇ ਟਾਪ ਕਰਕੇ ਵਿਸ਼ੇਸ਼ ਮਾਣ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਵਿਚ ਅਭੀਰੂਪ ਕੌਰ, ਗੁਰਲੀਨ ਕੌਰ, ਗੁਰਨੂਰ ਪ੍ਰੀਤ ਕੌਰ, ਹਰਸਿਮਰਤ ਕੌਰ, ਲਵਪ੍ਰੀਤ ਕੌਰ, ਮੁਸਕਾਨ ਪ੍ਰੀਤ ਕੌਰ, ਨਵਦੀਪ ਕੌਰ, ਪਰਮੀਤ ਕੌਰ, ਸਮਰਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਸ਼ਾਮਿਲ ਹਨ | ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਨੈਸ਼ਨਲ ਟਾਪਰ ਖਿਤਾਬ ਦੇ ਨਾਲ ਗੋਲਡ ਮੈਡਲ ਅਤੇ ਸਮਾਰਟ ਵਾਚਾਂ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਲਈ ਸਭ ਤੋਂ ਮਾਣ ਵਾਲੀ ਗੱਲ ਇਹ ਰਹੀ ਕਿ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਨੈਸ਼ਨਲ ਪੱਧਰ 'ਤੇ ਪਹਿਲਾ ਰੈਂਕ ਹਾਸਿਲ ਕਰਦਿਆਂ 10 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਜਿੱਤਿਆ | ਇਸ ਮੌਕੇ ਸਕੂਲ ਦੀ ਵਾਈਸ ਪਿ੍ੰਸੀਪਲ ਸ਼ਿਲਪਾ ਸ਼ਰਮਾ ਨੂੰ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਨ੍ਹਾਂ ਪ੍ਰੀਖਿਆਵਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਲਈ ਬੀ.ਓ.ਐੱਫ. ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨਾਂ ਸਦਕਾ ਇਹ ਸ਼ਾਨਦਾਰ ਸਫਲਤਾ ਸੰਭਵ ਹੋਈ ਹੈ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਭਾਗ ਲੈਣ ਲਈ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਵਿਚ ਵੀ ਮਦਦ ਮਿਲਦੀ ਹੈ | ਸਕੂਲ ਦੇ ਡਾਇਰੈਕਟਰ-ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਸੇਂਟ ਸੋਲਜਰ ਪਰਿਵਾਰ ਲਈ ਸਕੂਲ ਟਾਪਰ ਐਵਾਰਡ ਪ੍ਰਾਪਤ ਕਰਨਾ ਅਤੇ ਵਿਦਿਆਰਥੀਆਂ ਦਾ ਨੈਸ਼ਨਲ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨਾ ਬੇਹੱਦ ਮਾਣ ਵਾਲੀ ਗੱਲ ਹੈ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਭਵਿੱਖੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਸਕੂਲ ਵਲੋਂ ਦਿੱਤੀ ਜਾ ਰਹੀ ਗੁਣਵੱਤਾ ਭਰਪੂਰ ਸਿੱਖਿਆ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹਨ | ਇਸ ਮੌਕੇ ਸਕੂਲ ਦੇ ਪਿ੍ੰ: ਸੰਦੀਪ ਸ਼ਰਮਾ, ਵਾਈਸ ਪਿ੍ੰ: ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾ ਰਿਹਾ ਹੈ ਜਾਗਰੂਕ-ਦਲਜੀਤ ਸਿੰਘ ਰਾਣਾ ਅਗਲੀ ਖ਼ਬਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਣ ਨਾਲ ਮਹਿੰਗਾਈ ਵਧਣ ਦੀ ਸੰਭਾਵਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।