22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਿੱਖ ਜੀਵਨ ਜਾਚ ਸੰਸਥਾ ਵਲੋਂ ਸਕੂਲਾਂ ਦੇ ਬੱਚਿਆਂ ਤੇ ਸਟਾਫ਼ ਦਾ ਸਨਮਾਨ <br/>

ਸਿੱਖ ਜੀਵਨ ਜਾਚ ਸੰਸਥਾ ਵਲੋਂ ਬੱਚਿਆਂ ਨੂੰ ਗੁਰਬਾਣੀ ਵਿਰਸੇ ਨਾਲ ਜੋੜਣ ਦੇ ਮਨੋਰਥ ਤਹਿਤ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਬੱਚਿਆਂ ਤੇ ਸਟਾਫ਼ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਐੱਮ.ਏ. | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 29-05-2026
ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਵਲੋਂ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ. ਏ. ਦੀ ਅਗਵਾਈ ਹੇਠ ਹਾਲ ਈ ਵਿਚ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ਜੋੜਣ ਦੇ ਮਨੋਰਥ ਤਹਿਤ ਕਪੂਰਥਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ 5000 ਦੇ ਕਰੀਬ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਜਿਸ ਵਿਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਵਿਚ ਦੋ ਇਲੈਕਟਿ੍ਕ ਸਕੂਟਰੀਆਂ, ਲੈਪਟਾਪ, 30-ਸਮਾਰਟ ਵਾਚ, 100 ਸਕੂਲ ਬੈਗ, 30 ਦਸਤਾਰਾਂ, 60-ਵਾਟਰ ਬੌਟਲਸ, 50-ਸਟੇਸ਼ਨਰੀ ਸੈੱਟ, 50 ਲੰਚ ਬਾਕਸ ਅਤੇ ਸਾਰੇ ਬੱਚਿਆਂ ਨੂੰ ਟਰਾਫੀਆਂ ਦਿੱਤੀਆਂ ਗਈਆਂ | ਸੰਸਥਾ ਵਲੋਂ ਜਿਹੜੇ ਸਕੂਲਾਂ ਨੇ ਸ਼ਿਰਕਤ ਕੀਤੀ, ਉਨ੍ਹਾਂ ਨੂੰ ਸਕੂਲ-ਸਕੂਲ ਜਾ ਕੇ ਮਾਣ ਸਨਮਾਨ ਕਰਨ ਦੀ ਲੜੀ ਤੋਰੀ ਗਈ ਹੈ | ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ. ਏ. ਨੇ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਹੀ ਇਹ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ | ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਚੈਂਚਲ ਸਿੰਘ ਭੁੱਲਰ, ਹਰਪ੍ਰੀਤ ਸਿੰਘ ਮੈਨੇਜਰ ਐੱਲ. ਆਈ. ਸੀ. ਗੁਰਜੰਟ ਸਿੰਘ ਬਾਠ, ਮਨਪ੍ਰੀਤ ਸਿੰਘ ਭੁੱਲਰ ਕਲਾਥ ਹਾਊਸ, ਸੁਰਿੰਦਰ ਸਿੰਘ ਸੱਤੋਵਾਲ, ਮੰਗਲ ਸਿੰਘ ਟਪਿਆਲਾ, ਅਰਮਾਨਦੀਪ ਕੌਰ ਰਈਆ, ਮਨਿੰਦਰ ਸਿੰਘ ਜੱਬੋਵਾਲ, ਕੰਵਲਜੀਤ ਸਿੰਘ ਮਤੇਪੁਰ, ਸੁਖਮਨਪ੍ਰੀਤ ਸਿੰਘ ਡੇਅਰੀਵਾਲ, ਨਿਰਵੈਲ ਸਿੰਘ ਵਡਾਲਾ, ਕੁਲਵਿੰਦਰ ਸਿੰਘ ਬਾਬਾ ਬਕਾਲਾ, ਸਿਮਰਨਜੀਤ ਕੌਰ ਇੰਚਾਰਜ ਧਾਰਮਿਕ ਪ੍ਰੀਖਿਆਵਾਂ, ਮੇਜਰ ਸਿੰਘ ਮੈਂਬਰ ਸਿੱਖ ਜੀਵਨ ਜਾਚ, ਮਨਜੀਤ ਕੌਰ ਖ਼ਜ਼ਾਨਚੀ, ਅਮਰੀਕ ਸਿੰਘ ਕਲੇਰ, ਕੰਸ ਸਿੰਘ, ਸਿਮਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਟੌਂਗ ਸਮੇਤ ਵੱਖ-ਵੱਖ ਆਗੂਆਂ ਨੇ ਮੁਖਤਾਰ ਸਿੰਘ ਰਤਨਗੜ੍ਹ ਦੀ ਮੌਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਦਮਦਮੀ ਟਕਸਾਲ ਨੇ ਜੇਠੂਵਾਲ ਵਿਖੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।