22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਧਾਇਕ ਟੌਂਗ ਸਮੇਤ ਵੱਖ-ਵੱਖ ਆਗੂਆਂ ਨੇ ਮੁਖਤਾਰ ਸਿੰਘ ਰਤਨਗੜ੍ਹ ਦੀ ਮੌਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

ਮੁਖਤਾਰ ਸਿੰਘ ਰਤਨਗੜ੍ਹ ਦੀ ਮੌਤ 'ਤੇ ਉਨ੍ਹਾਂ ਦੇ ਭਰਾ ਹਰਪਾਲ ਸਿੰਘ ਰਤਨਗੜ੍ਹ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 29-05-2026
ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਅਤੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ ਦੇ ਵੱਡੇ ਭਰਾਤਾ ਮੁਖਤਾਰ ਸਿੰਘ ਰਤਨਗੜ੍ਹ, ਜੋ ਕਿ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ | ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਕੇ ਹਰਪਾਲ ਸਿੰਘ ਰਤਨਗੜ੍ਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਪਰਦੀਪ ਸਿੰਘ ਬੋਦੇਵਾਲ, ਸਰਪੰਚ ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਹਰਪ੍ਰੀਤ ਸਿੰਘ ਹੈਪੀ ਅਹਿਮਦਪੁਰ, ਸਰਪੰਚ ਕਰਮਜੀਤ ਸਿੰਘ ਫੇਰੂਮਾਨ ਪੀ.ਏ., ਕੁਲਦੀਪ ਸਿੰਘ ਛੱਜਲਵੱਡੀ ਜ਼ਿਲ੍ਹਾ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ, ਸੀਨੀਅਰ ਆਗੂ ਸੰਤੋਖ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਜਗਦੀਸ ਸਿੰਘ ਰਤਨਗੜ੍ਹ, ਸੰਤੋਖ ਸਿੰਘ, ਬਲਜੀਤ ਸਿੰਘ, ਸਰਮੁੱਖ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਗ (ਸਾਰੇ ਸਾ: ਸਰਪੰਚ), ਅਮਰੀਕ ਸਿੰਘ ਸ਼ਾਹ, ਗੁਲਜ਼ਾਰ ਸਿੰਘ ਮੈਂਬਰ, ਕਵੀਅਰ ਅਮਰਜੀਤ ਸਿੰਘ ਰਤਨਗੜ੍ਹ, ਕਬੱਡੀ ਖਿਡਾਰੀ ਸੋਢੀ, ਰਾਜਪਾਲ ਸਿੰਘ ਉੱਪਲ, ਬੱਬੂ ਸ਼ਾਹ ਅਤੇ ਹੋਰਨਾਂ ਦੇ ਨਾਂ ਵਰਨਣਯੋਗ ਹਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਿੱਖ ਜੀਵਨ ਜਾਚ ਸੰਸਥਾ ਵਲੋਂ ਸਕੂਲਾਂ ਦੇ ਬੱਚਿਆਂ ਤੇ ਸਟਾਫ਼ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।