22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਟੇਟ ਐਵਾਰਡੀ ਮਾਸਟਰ ਸਤਨਾਮ ਸਿੰਘ ਸਰਪੰਚ ਪਾਖਰਪੁਰ ਦੇ ਮਾਤਾ ਕਰਮ ਕੌਰ ਦਾ ਦਿਹਾਂਤ, ਸਸਕਾਰ ਅੱਜ <br/>

ਮਾਤਾ ਕਰਮ ਕੌਰ ਦੀ ਫਾਈਲ ਤਸਵੀਰ | <br/> 29-05-2026
ਜੈਂਤੀਪੁਰ, 28 ਮਈ (ਭੁਪਿੰਦਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਪਾਖਰਪੁਰਾ ਦੇ ਸਟੇਟ ਐਵਾਰਡੀ ਸੇਵਾ ਮੁਕਤ ਮਾਸਟਰ ਸਤਨਾਮ ਸਿੰਘ ਸਰਪੰਚ ਪਾਖਰਪੁਰ ਜਿਨ੍ਹਾਂ ਦੇ ਸਤਿਕਾਰਯੋਗ ਮਾਤਾ ਕਰਮ ਕੌਰ (92) ਜੋ ਬਹੁਤ ਮਿੱਠ ਬੋਲੜੇ ਤੇ ਨਿੱਘੇ ਸੁਭਾਅ ਦੇ ਮਾਲਕ ਸਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ 29 ਮਈ ਸ਼ੁੱਕਰਵਾਰ 11 ਵਜੇ ਪਿੰਡ ਪਾਖਰਪੁਰ ਦੀ ਪਾਣੀ ਵਾਲੀ ਟੈਂਕੀ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਮਾਤਾ ਕਰਮ ਕੌਰ ਦੇ ਅੰਤਿਮ ਸਸਕਾਰ ਮੌਕੇ ਇਲਾਕੇ ਦੇ ਸੰਤ ਮਹਾਂਪੁਰਸ਼, ਹਲਕੇ ਦੀਆਂ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵੱਡੀ ਗਿਣਤੀ 'ਚ ਸੱਜਣ ਮਿੱਤਰ ਸ਼ਾਮਿਲ ਹੋ ਕੇ ਸਰਪੰਚ ਸਤਨਾਮ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ | ਇਸ ਦੁੱਖ ਦੀ ਘੜੀ 'ਚ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ, ਭਗਵੰਤਪਾਲ ਸਿੰਘ ਸੱਚਰ, ਅਮਨਦੀਪ ਕੁਮਾਰ ਦੀਪੂ ਜੈਂਤੀਪੁਰੀਆ, ਸਰਪੰਚ ਸੰਦੀਪ ਕੁਮਾਰ ਕਾਲੂ, ਸਰਪੰਚ ਗੁਰਮੀਤ ਸਿੰਘ ਬੱਲ, ਸਰਪੰਚ ਰਘਬੀਰ ਸਿੰਘ ਸੰਧੂ, ਸਰਪੰਚ ਹਰਪਾਲ ਸਿੰਘ ਸੋਹੀ, ਬੌਬੀ ਸੋਢੀ, ਦਲਜੀਤ ਸਿੰਘ ਪਾਖਰਪੁਰ, ਬਲਵੰਤ ਸਿੰਘ ਭਗਤ, ਮਨੋਹਰ ਸਿੰਘ ਰੰਧਾਵਾ, ਜਸਬੀਰ ਸਿੰਘ ਬੱਲ, ਮਨਜੀਤ ਸਿੰਘ ਬੱਲ, ਕੁਲਦੀਪ ਸਿੰਘ ਕਾਹਲੋਂ, ਜਸਪਾਲ ਸਿੰਘ ਭੋਆ, ਸਰਪੰਚ ਗੁਰਭੇਜ ਸਿੰਘ ਸੋਨਾ, ਪ੍ਰਭਪਾਲ ਸਿੰਘ ਝੰਡੇ ਆਦਿ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਪਿੰਡ ਓਡਰ ਤੋਂ 40 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।