08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਭਲਾਈ ਕੇਂਦਰ ਵਿਖੇ ਸਾਲਾਨਾ ਸ਼ੁਕਰਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 30-05-2026
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬ੍ਰਾਂਚ-2) ਨੇੜੇ ਗੁਰਦੁਆਰਾ ਟਾਹਲਾ ਸਾਹਿਬ ਵਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਸਾਲਾਨਾ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਗੁਰੂ ਗ੍ਰੰਥ ਸਾਹਿਬ ਜੀ ਦੇ ਹੁਕਮਨਾਮੇ ਨਾਲ ਕੀਤੀ ਗਈ। ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਤੇ ਭਾਈ ਜਤਿੰਦਰ ਸਿੰਘ ਬਿੱਟੂ ਵੀਰ ਜੀ ਵਲੋਂ ਕੀਰਤਨ ਦੀਆਂ ਹਾਜ਼ਰੀਆਂ ਭਰੇ ਜਾਣ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਨਾਲ ਨਿਹਾਲ ਕਰਦਿਆਂ ਕਿਹਾ ਕਿ ਗੁਰਬਾਣੀ ਪੜ੍ਹਨ ਨਾਲ ਜਿੱਥੇ ਮਨ ਨੂੰ ਸ਼ਾਂਤੀ ਮਿਲਦੀ ਹੈ, ਉਥੇ ਗੁਰਬਾਣੀ ਹਰ ਕਾਰਜ ਵੀ ਸੰਵਾਰਦੀ ਹੈ। ਇਸ ਮੌਕੇ ਸਕੂਲ ਦੇ ਬਾਰ੍ਹਵੀਂ ਕਲਾਸ ਦੇ ਪ੍ਰੀਖਿਆਵਾਂ ਵਿਚੋਂ 85 ਅਤੇ 90 ਪ੍ਰਤੀਸ਼ਤ ਤੋਂ ਵੱਧ ਨੰਬਰ ਲੈਣ ਵਾਲੇ ਬੱਚਿਆਂ ਨੂੰ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਭਾਈ ਗੁਰਇਕਬਾਲ ਸਿੰਘ ਵਲੋਂ ਨਕਦ ਇਨਾਮ ਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦਸਵੀਂ ਜਮਾਤ ਦੇ ਬੱਚਿਆਂ ਵਲੋਂ 90 ਪ੍ਰਤੀਸ਼ਤ ਤੋਂ ਵੱਧ ਨੰਬਰ ਲੈਣ ਵਾਲੇ 31 ਬੱਚਿਆਂ ਨੂੰ ਭਾਈ ਗੁਰਇਕਬਾਲ ਸਿੰਘ ਵਲੋਂ ਜੈਕਾਰਿਆਂ ਦੀ ਗੂੰਜ ਵਿਚੋਂ ਗਿਆਰ੍ਹਵੀਂ ਕਲਾਸ ਦੀ ਇਕ ਸਾਲ ਲਈ ਸਕੂਲ ਫੀਸ ਵਿਚੋਂ 50 ਪ੍ਰਤੀਸ਼ਤ ਦੀ ਛੂਟ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐੱਮ. ਡੀ. ਰਜਿੰਦਰ ਸਿੰਘ ਰਾਣਾ, ਪ੍ਰਿੰਸੀਪਲ ਇੰਦਰਪ੍ਰੀਤ ਕੌਰ, ਭਾਈ ਤੇਜਪਾਲ ਸਿੰਘ, ਸਟਾਫ ਮੈਂਬਰ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਮਾਪਤੀ ‘ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼ ਇੰਜੀ: ਗੁਰਸ਼ਰਨ ਸਿੰਘ ਖਹਿਰਾ ਅਗਲੀ ਖ਼ਬਰ ਗੁਰੂ ਨਾਨਕ ’ਵਰਸਿਟੀ ਦੀਆਂ ਪ੍ਰੀਖਿਆਵਾਂ ’ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।