24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਰਈਆ ਨਗਰ ਪੰਚਾਇਤਾਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹਣ ’ਤੇ ਪੁਲਿਸ ਅਤੇ ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ ਲੋਕਾਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦੀ ਹਾਂ-ਐੱਸ. ਡੀ. ਐੱਮ., ਡੀ.ਐੱਸ.ਪੀ.

ਅਜੀਤ ਡੈਸਕ 31-05-2026

ਬਾਬਾ ਬਕਾਲਾ ਸਾਹਿਬ, 30 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਬਹੁ-ਵੱਕਾਰੀ ਸਮਝੀ ਜਾਣ ਵਾਲੀ, ਨਗਰ ਪੰਚਾਇਤ ਰਈਆ ਦੀਆਂ ਚੋਣਾਂ ਦੀ ਗਿਣਤੀ ਦਾ ਕਾਰਜ ਅਮਨ ਅਮਾਨ ਨਾਲ ਨੇਪਰੇ ਚੜ੍ਹਣ ‘ਤੇ ਜਿੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪੁਲਿਸ ਅਤੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ, ਉਥੇ ਉਨ੍ਹਾਂ ਲੋਕਾਂ ਵਲੋਂ ਦਿੱਤੇ ਗਏ ਭਰਵੇਂ ਸਹਿਯੋਗ ਲਈ ਵੀ ਧੰਨਵਾਦ ਕੀਤਾ ਹੈ। ਜਿਕਰਯੋਗ ਹੈ ਕਿ ਇਸ ਨਗਰ ਪੰਚਾਇਤ ਲਈ ਆਮ ਆਦਮੀ ਪਾਰਟੀ ਦੇ 8 ਉਮੀਦਵਾਰ ਪਹਿਲਾਂ ਹੀ ਨਿਰਵਿਰੋਧ ਜੇਤੂ ਰਹੇ ਸਨ, ਕਿਉਂਕਿ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਮੇਤ ਬਹੁਤ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਵਲੋਂ ਲਗਾਤਾਰ ਸਰਕਾਰ ਉਪਰ ਧੱਕੇਸ਼ਾਹੀ ਦੇ ਦੋਸ਼ ਲਾਏ ਜਾ ਰਹੇ ਸਨ ਅਤੇ 26 ਮਈ ਨੂੰ ਬਾਕੀ ਰਹਿੰਦੀਆਂ 5 ਵਾਰਡਾਂ ਤੇ ਚੋਣ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਪੱਬਾਂ ਭਾਰ ਸੀ ਅਤੇ ਹਰ ਹੀਲੇ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਤੱਤਪਰ ਸਨ। ਚੋਣਾਂ ਤੋਂ ਬਾਅਦ ਗਿਣਤੀ ਕੇਂਦਰ ਤੱਕ ਤਣਾਅਪੂਰਨ ਸਥਿਤੀ ਬਣੀ ਹੋਈ ਸੀ । ਐਪਰ ਅੱਜ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਜਾਣ ਪਿਛੋਂ ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ-ਕਮ-ਚੋਣ ਅਧਿਕਾਰੀ ਜਸ਼ਨਜੀਤ ਸਿੰਘ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਜਿੱਥੇ ਸਾਰੇ ਹੀ ਉਮੀਦਵਾਰਾਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਜੇਤੂਆਂ ਨੂੰ ਵਧਾਈ ਦਿੱਤੀ, ਉਥੇ ਪੁਲਿਸ, ਪ੍ਰਸ਼ਾਸਨ ਕਰਮਚਾਰੀਆਂ, ਚੋਣ ਪੋਲਿੰਗ ਅਮਲਾ, ਸਟਾਫ, ਮੀਡੀਆ ਅਤੇ ਵੋਟਰਾਂ, ਆਮ ਲੋਕਾਂ ਦਾ ਵੀ ਧੰਨਵਾਦ ਕੀਤਾ ਹੈ। ਇਸ ਮੌਕੇ ਤਹਿਸੀਲਦਾਰ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਮਣੀ ਮਹਾਜਨ, ਜਗਰੂਪ ਸਿੰਘ, ਪ੍ਰਸ਼ਾਂਤ ਰਈਆ, ਨਵਦੀਪ ਸਿੰਘ ਬਦੇਸ਼ਾ, ਗਗਨਦੀਪ ਸਿੰਘ ਸਠਿਆਲਾ, ਪ੍ਰਭਜੋਤ ਸਿੰਘ ਆਈ. ਟੀ. ਸੈੱਲ, ਰਜਿੰਦਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਵਿਜੇ ਕੁਮਾਰ ਕਾਨੂੰਨਗੋ, ਜਗਰੂਪ ਸਿੰਘ, ਅਮਰਿੰਦਰ ਪਾਲ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਜਗਾ ਮਜੀਠੀਆ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਆਏ ਕਿਹਾ, ਸ਼ਹਿਰ ਵਾਸੀ 2027 ਵਿਚ ਆਪ ਨੂੰ ਦੇਣਗੇ ਕਰਾਰਾ ਜਵਾਬ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ’ਚ ਤੇਲ ਕੀਮਤਾਂ ਦੇ ਵਾਧੇ ਦੇ ਵਿਰੋਧ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।