28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 01-06-2026
ਚੋਗਾਵਾਂ, 31 ਮਈ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੇਰੋਕੇ ਵਿਖੇ ਜੇਠ ਮਹੀਨੇ ਦੀ ਪੁੰਨਿਆਂ ਦਾ ਦਿਹਾੜਾ ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਓਡਰ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਭਾਈ ਦਿਲਬਾਗ ਸਿੰਘ ਪੱਬਾਰਾਲੀ ਦੇ ਕਵੀਸ਼ਰੀ ਜਥੇ ਨੇ ਆਈਆਂ ਸੰਗਤਾਂ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਆਏ ਹੋਏ ਜਥਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਾਹ, ਪਕੌੜੇ, ਜਲੇਬੀਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਸ: ਜਸਵੰਤ ਸਿੰਘ ਸ਼ਾਹ, ਬਾਬਾ ਸੁਬੇਗ ਸਿੰਘ, ਦਲਬੀਰ ਸਿੰਘ ਬਾਬਾ, ਸੁਰਜੀਤ ਸਿੰਘ, ਦੀਦਾਰ ਸਿੰਘ, ਗੁਰਲਾਲ ਸਿੰਘ ਲਾਲੀ, ਸਾਬਕਾ ਸਰਪੰਚ ਹਰਮਿੰਦਰ ਸਿੰਘ ਕਾਲਾ, ਬਿੱਟੂ ਗਾਡੀ ਸਮੇਤ ਪਿੰਡ ਓਡਰ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਵਾ ਮਾਂ ਦਾ ਇਕਲੌਤਾ ਪੁੱਤਰ ਪਿਛਲੇ ਚਾਰ ਸਾਲਾਂ ਤੋਂ ਭੇਦਭਰੇ ਹਾਲਾਤਾਂ 'ਚ ਲਾਪਤਾ ਅਗਲੀ ਖ਼ਬਰ ਅਕਾਲੀ ਆਗੂ ਮਜੀਠੀਆ ਤੇ ਕਿਸਾਨ ਯੂਨੀਅਨ ਨੇ ਥਾਣਾ ਮਜੀਠਾ ਅੱਗੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।