19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਾਂਗਰਸ ਨੇ ਮਹਿੰਗਾਈ ਵਿਰੁੱਧ ਸੱਚਰ ਦੀ ਅਗਵਾਈ 'ਚ ਮਜੀਠਾ 'ਚ ਕੱਢਿਆ ਰੋਸ ਮਾਰਚ <br/>

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਖ਼ਿਲਾਫ਼ ਮਜੀਠਾ ਵਿਖੇ ਕੱਢੇ ਗਏ ਰੋਸ ਮਾਰਚ ਦੌਰਾਨ ਘੋੜਾ ਰੇਹੜੇ 'ਤੇ ਬੈਠੇ ਭਗਵੰਤਪਾਲ ਸਿੰਘ ਸੱਚਰ ਤੇ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ | ਤਸਵੀਰ : ਜਗਤਾਰ ਸਿੰਘ ਸਹਿਮੀ <br/> 02-06-2026
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ ਖ਼ਿਲਾਫ਼ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਕਸਬਾ ਮਜੀਠਾ ਵਿਖੇ ਇਕ ਵਿਸ਼ਾਲ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਦੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦਾ ਕਚੂੰਮਰ ਨਿਕਲ ਚੁੱਕਾ ਹੈ | ਤੇਲ ਦੀਆਂ ਕੀਮਤਾਂ ਵਧਣ ਨਾਲ ਸਿਰਫ਼ ਆਮ ਆਦਮੀ ਦੀ ਜੇਬ 'ਤੇ ਹੀ ਡਾਕਾ ਨਹੀਂ ਪੈਂਦਾ, ਬਲਕਿ ਹਰ ਜ਼ਰੂਰੀ ਚੀਜ਼ ਮਹਿੰਗੀ ਹੋ ਜਾਂਦੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਨੇੜਤਾ ਕਰਕੇ ਅੰਬਾਨੀਆਂ-ਅਡਾਨੀਆਂ ਨੂੰ ਫਾਇਦਾ ਪਹੁੰਚਾਉਣਾ ਚਾਹੁਦੀ ਹੈ | ਉਨ੍ਹਾਂ ਮੰਗ ਕੀਤੀ ਕਿ ਤੇਲ ਅਤੇ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ |
ਇਸ ਰੋਸ ਪ੍ਰਦਰਸ਼ਨ ਦੌਰਾਨ ਸੱਚਰ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ | ਇਸ ਰੋਸ ਮਾਰਚ ਵਿੱਚ ਕਾਂਗਰਸੀ ਆਗੂ ਨਵਦੀਪ ਸਿੰਘ ਸੋਨਾ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸੰਦੀਪ ਸਿੰਘ ਕਾਜੀਕੋਟ ਸਾਬਕਾ ਚੇਅਰਮੈਨ ਨਵਤੇਜਪਾਲ ਸਿੰਘ ਸੋਹੀਆਂ, ਸੁਖਵਿੰਦਰ ਸਿੰਘ ਮਜੀਠਾ, ਗੁਰਪਾਲ ਸਿੰਘ ਮਜੀਠਾ, ਵਿਜੇ ਕੁਮਾਰ ਮਜੀਠਾ, ਜਤਿੰਦਰ ਸਿੰਘ ਮਜੀਠਾ, ਗੁਰਦੀਪ ਸਿੰਘ ਮੱਲੀ, ਦਵਿੰਦਰ ਸਿੰਘ ਭੁੱਲਰ, ਗੁਰਭੇਜ ਸਿੰਘ ਭੰਗਵਾਂ, ਹਰਦਿਆਲ ਸਿੰਘ ਭੰਗਵਾਂ, ਬੱਬੀ ਭਗਵਾਂ, ਸੋਨੀ ਪੰਧੇਰ, ਪਲਵਿੰਦਰ ਸਿੰਘ ਭੰਦੇਰ, ਡਾ. ਸੁਖਵਿੰਦਰ ਸਿੰਘ, ਮੋਹਨ ਸਿੰਘ, ਸੁਲੱਖਣ ਸਿੰਘ ਸਰਪੰਚ, ਸ਼ਮਸ਼ੇਰ ਸਿੰਘ ਬਾਬੋਵਾਲ, ਮੁਕੇਸ਼ ਕੁਮਾਰ ਭਨੋਟ, ਵਿਜੇ ਕੁਮਾਰ ਰੂਪ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਦਮਦਮੀ ਟਕਸਾਲ ਮਹਿਤਾ ਵਿਖੇ ਸ਼ਹੀਦੀ ਸਪਤਾਹ ਦੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ ਆਰੰਭਤਾ <br/> ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ਵਿਖੇ ਨਵੇਂ ਸੈਸ਼ਨ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਬੀ.ਡੀ. ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।