19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਜੀਠਾ ਨਗਰ ਕੌਂਸਲ ਚੋਣਾਂ 'ਚ ਹੋਈ ਜਿੱਤ ਨੇ ਵਿਰੋਧੀਆਂ ਨੂੰ ਸਪੱਸ਼ਟ ਕਰ ਦਿੱਤਾ ਕਿ ਲੋਕ ਮਜੀਠੀਏ ਨਾਲ ਚਟਾਨ ਵਾਂਗ ਖੜੇ੍ਹ-ਗਨੀਵ ਕੌਰ ਮਜੀਠੀਆ <br/>

ਅਜੀਤ ਡੈਸਕ 02-06-2026
ਜੇਠੂਵਾਲ, 1 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੀ ਹਲਕਾ ਮਜੀਠਾ ਤੋਂ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਲੋਂ ਮਜੀਠਾ ਨਗਰ ਕੌਂਸਲ ਚੋਣਾਂ ਦੀਆਂ ਹੋਈਆਂ ਚੋਣਾਂ ਦੇ ਆਏ ਚੋਣ ਨਤੀਜਿਆਂ 'ਚ ਪਾਰਟੀ ਦੇ ਛੇ ਉਮੀਦਵਾਰਾਂ ਦੀ ਹੋਈ ਹੂੰਝਾ ਫੇਰ ਜਿੱਤ ਨੇ ਵਿਰੋਧੀਆਂ ਨੂੰ ਇਹ ਸਪਸ਼ਟ ਕਰ ਦਿੱਤਾ ਹੈ ਕਿ ਮਜੀਠਾ ਦੇ ਵੋਟਰ ਮਜੀਠੀਆ ਨਾਲ ਚਟਾਨ ਵਾਂਗ ਖੜ੍ਹੇ ਹਨ ਤੇ ਵੋਟਰਾਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਪਾਰਟੀ ਦੇ ਹੱਕ ਵਿਚ ਦਿੱਤਾ ਵੱਡਾ ਫਤਵਾ | ਗਨੀਵ ਮਜੀਠੀਆ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਨਗਰ ਕੌਂਸਲ ਚੋਣਾਂ 'ਚ ਧੱਕੇਸ਼ਾਹੀ, ਧਾਂਦਲੀਆਂ ਕਰਨ ਦੇ ਬਾਵਜੂਦ ਵੀ ਮਜੀਠਾ ਦੇ ਵੋਟਰਾਂ ਵਲੋਂ ਅਕਾਲੀ ਦਲ ਦੇ ਛੇ ਉਮੀਦਵਾਰਾਂ ਨੂੰ ਜਿਤਾਉਣ 'ਤੇ ਧੰਨਵਾਦ ਕਰਦਿਆਂ ਕਿਹਾ ਜਿਨ੍ਹਾਂ ਆਪਣੀ ਇਕ ਇਕ ਵੋਟ ਦੇ ਉਮੀਦਵਾਰਾਂ ਨੂੰ ਪਾ ਕੇ ਵੱਡੀ ਲੀਡ ਨਾਲ ਜਿਤਾਇਆ ਹਮੇਸ਼ਾ ਰਿਣੀ ਰਹਾਂਗੇ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਲਈ ਦਿਨ ਰਾਤ ਕੀਤੀ ਮਿਹਨਤ ਦੀ ਬਦੌਲਤ ਇਹ ਜਿੱਤ ਨਸੀਬ ਹੋਈ ਹੈ ਅਤੇ ਮਜੀਠੀਆ ਪਾਰਟੀ ਦੇ ਹਰੇਕ ਆਗੂ ਤੇ ਵਰਕਰ ਦਾ ਮਾਣ ਸਨਮਾਨ ਕਰਦਾ ਹੈ | ਉਹ ਸਾਡੇ ਪਰਿਵਾਰਿਕ ਮੈਂਬਰ ਹਨ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸਰ, ਮੈਨੇਜਰ ਜਗਰੂਪ ਸਿੰਘ ਗਿੱਲ, ਸਰਪੰਚ ਗੁਰਭੇਜ ਸਿੰਘ ਸੋਨਾ ਤੇ ਜਸਪਾਲ ਸਿੰਘ ਭੋਆ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਬਿ੍ਗੇਡੀਅਰ ਬੱਲ ਵਲੋਂ ਭੇਜੇ ਚੈੱਕ ਪੜ੍ਹਾਈ ਤੇ ਖੇਡਾਂ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਵੰਡੇ <br/> ਅਗਲੀ ਖ਼ਬਰ ਲਾਈਨਮੈਨ ਮਨਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।