13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਾਬਕਾ ਕੈਬਨਿਟ ਮੰਤਰੀ ਸਰਕਾਰੀਆ ਵਲੋਂ ਪਿੰਡ ਬੋਹਲੀਆਂ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 04-06-2026
ਓਠੀਆਂ, 3 ਜੂਨ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪਿੰਡਾਂ ਵਿਚ ਜਾ ਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਬੀਤੇ ਦਿਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਬੋਹਲੀਆਂ ਵਿਖੇ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀ ਵਲੋਂ ਪਿੰਡ ਦੇ ਸਾਬਕਾ ਸਰਪੰਚ ਹੀਰਾ ਸਿੰਘ ਤੇ ਗ੍ਰਹਿ ਵਿਖੇ ਵਰਕਰਾਂ ਵਲੋਂ ਕੀਤੀ ਗਈ ਮੀਟਿੰਗ ਵਿਚ ਸੁੱਖ ਸਰਕਾਰੀਆ ਵਿਸ਼ੇਸ਼ ਤੌਰ 'ਤੇ ਪਹੁੰਚੇ ਕਾਂਗਰਸੀ ਵਰਕਰਾਂ ਦੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ | ਚੋਣਾਂ ਲਈ ਹੁਣ ਤੋਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿਓ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾਵੇ | ਉਨ•ਾਂ ਪੰਜਾਬ 'ਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਇਹ ਸਰਕਾਰ ਜੋ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਬਣੀ ਹੈ ਅਤੇ ਇਸ ਸਰਕਾਰ ਨੂੰ ਹੁਣ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ ਅਤੇ 2027 ਵਿਚ ਬੁਰੀ ਤਰ੍ਹਾਂ ਹਰਾਉਣਗੇ ਅਤੇ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਚੰਡੀਗੜ੍ਹੀਆ, ਗੁਰਦਿਆਲ ਸਿੰਘ, ਅਵਤਾਰ ਮਸੀਹ, ਪ੍ਰਧਾਨ ਪ੍ਰਗਟ ਮਸੀਹ, ਭਲਵਾਨ ਨਰਿੰਦਰ ਸਿੰਘ, ਜਰਨੈਲ ਸਿੰਘ ਬਿੱਟੂ, ਮੈਂਬਰ ਰਣਜੀਤ ਸਿੰਘ, ਸਾਬਕਾ ਸਰਪੰਚ ਲਖਬੀਰ ਸਿੰਘ ਤੇ ਹਰਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਰੈਲੀ ਅਗਲੀ ਖ਼ਬਰ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਊਾਡ 'ਚ ਸਿਆਸੀ ਗਤੀਵਿਧੀਆਂ ਕਰਨ 'ਤੇ ਲਗਾਈ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।