07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ਸਰਕਾਰੀਆ ਪਿੰਡ ਕਲੇਰ ਪੁੱਜੇ <br/>

ਅਜੀਤ ਡੈਸਕ 05-06-2026
ਚੋਗਾਵਾਂ, 4 ਜੂਨ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਿੰਡ ਕਲੇਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਕਰਤਾਰ ਸਿੰਘ ਦੇ ਭਰਾ ਅਤੇ ਕਰਮਜੀਤ ਸਿੰਘ ਮੁਨਸ਼ੀ ਦੀ ਭੈਣ ਦੇ ਬੇਵਕਤੀ ਦੇਹਾਂਤ 'ਤੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਰਕਾਰੀਆ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ | ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਾ ਕਲੇਰ, ਸਾਬਕਾ ਸਰਪੰਚ ਮਨੋਜ ਸਿੰਘ ਭੱਟੀ ਸਮੇਤ ਪਿੰਡ ਦੇ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਜੂਨ 1984 ਤੀਸਰੇ ਘੱਲੂਘਾਰੇ ਨੂੰ ਸਮਰਪਿਤ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ 'ਚ ਸਮਾਗ... ਅਗਲੀ ਖ਼ਬਰ ਇੰਸਪੈਕਟਰ ਸਰਦੂਲ ਸਿੰਘ ਨੂੰ ਦਿੱਤੀ ਨਿੱਘੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।