07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਜੂਨ 1984 ਤੀਸਰੇ ਘੱਲੂਘਾਰੇ ਨੂੰ ਸਮਰਪਿਤ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ 'ਚ ਸਮਾਗਮ ਕੱਲ੍ਹ <br/>

ਅਜੀਤ ਡੈਸਕ 05-06-2026

ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਜੂਨ 1984 ਤੀਸਰੇ ਘੱਲੂਘਾਰੇ ਨੂੰ ਸਮਰਪਿਤ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ ਸਮਾਗਮ ਆਰੰਭ ਹੋ ਗਏ | ਸ਼੍ਰੋਮਣੀ ਕਮੇਟੀ ਵਲੋਂ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਮਿਤੀ 6 ਜੂਨ ਨੂੰ ਸਵੇਰੇ ਪੈਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਤੇ ਸਮੂਹ ਸ਼ਹੀਦਾਂ ਲਈ ਅਰਦਾਸ ਬੇਨਤੀ ਕੀਤੀ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਅਮਰਜੀਤ ਸਿੰਘ ਅਕਾਊਟੈਂਟ, ਨਰਿੰਜਣ ਸਿੰਘ ਰਿਕਾਰਡ ਕੀਪਰ, ਕਵੀਸ਼ਰ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਸਠਿਆਲਾ, ਭਾਈ ਹਰਦੀਪ ਸਿੰਘ, ਜਰਮਨਜੀਤ ਸਿੰਘ ਜਲਾਲ ਉਸਮਾ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਜਰਮਨਜੀਤ ਸਿੰਘ ਲੰਗਿਆਂਵਾਲੀ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਜੈਸਮੀਨ ਕੌਰ ਕਲਰਕ, ਚਰਨਜੀਤ ਸਿੰਘ ਸਟੋਰ ਕੀਪਰ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਤੇ ਹੋਰ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਪਿੰਡ ਵਣੀਏਕੇ ਵਿਖੇ ਸਾਲਾਨਾ ਮੇਲਾ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ਸਰਕਾਰੀਆ ਪਿੰਡ ਕਲੇਰ ਪੁੱਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।