06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੁਕੜਾਂਵਾਲਾ-ਚੋਗਾਵਾਂ ਸੜਕ ਦੀ ਖਸਤਾ ਹਾਲਤ ਨੂੰ ਲੈ ਕਿਸਾਨਾਂ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 05-06-2026
ਹਰਸਾ ਛੀਨਾ, 4 ਜੂਨ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਨੂੰ ਚੋਗਾਵਾਂ ਨਾਲ ਜੋੜਦੀ ਕੁਕੜਾਂਵਾਲਾ-ਚੋਗਾਵਾਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਰਕਾਰ ਅਤੇ ਸੰਬੰਧਿਤ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਸੰੰਬੰਧੀ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਿਦਆਂ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਪ੍ਰੈਸ ਸਕੱਤਰ ਕਾਬਲ ਸਿੰਘ ਛੀਨਾ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ ਦੋ ਬਲਾਕਾਂ ਹਰਸਾ ਛੀਨਾ ਤੇ ਚੋਗਾਵਾਂ ਨੂੰ ਜੋੜਦੀ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਸੜਕ ਵਿਚ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਰਾਹਗੀਰਾਂ ਦਾ ਸੜਕ ਤੋਂ ਗੁਜਰਨਾ ਬਹੁਤ ਮੁਸ਼ਕਿਲ ਬਣਿਆ ਹੋਇਆ ਹੈ | ਬੁਲਾਰਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਬਣੀ ਇਸ ਸੜਕ ਦੇ ਬਨਣ ਸਮੇਂ ਬਹੁਤ ਘਟੀਆ ਮਟੀਰੀਅਲ ਵਰਤਿਆ ਗਿਆ ਜਿਸ ਕਾਰਨ ਬਹੁਤ ਘੱਟ ਸਮੇਂ ਵਿਚ ਹੀ ਇਸ ਸੜਕ ਨੇ ਵੱਡੇ-ਵੱਡੇ ਟੋਇਆਂ ਦਾ ਅਕਾਰ ਲੈ ਲਿਆ | ਇਹ ਸੜਕ ਜਿੱਥੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਰੀਬ ਦਰਜਨ ਭਰ ਪਿੰਡਾਂ ਨੂੰ ਜ਼ਿਲ੍ਹਾ ਹੈੱਡਕੁਆਟਰ ਨਾਲ ਜੋੜਦੀ ਹੈ ਉੱਥੇ ਹੀ ਇਹ ਸੜਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਨੂੰ ਵੀ ਜੋੜਦੀ ਹੈ | ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਸ ਸੜਕ ਦਾ ਨਿਰਮਾਣ ਕਾਰਜ ਜਾਂ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋਵੇਗੀ | ਇਸ ਸਮੇਂ ਅਵਤਾਰ ਸਿੰਘ ਛੀਨਾ, ਸਾਬਕਾ ਸਰਪੰਚ ਸਾਧਾ ਸਿੰਘ, ਰਘਬੀਰ ਸਿੰਘ ਲੱਲਾ, ਵਰਿੰਦਰ ਸਿੰਘ ਬੱਗਾ ਕਲਾਂ, ਕਾਬਲ ਸਿੰਘ ਭਿਟੇਵੱਡ, ਸੁਖਪਾਲ ਸਿੰਘ ਕੁਕੜਾਂਵਾਲਾ, ਹਰਿੰਦਰ ਸਿੰਘ ਛੀਨਾ, ਰੌਸ਼ਨ ਸਿੰਘ ਲੱਲਾ, ਸੁਖਬੀਰ ਸਿੰਘ ਧਾਰੀਵਾਲ, ਬਾਬਾ ਸੁੱਚਾ ਸਿੰਘ ਤੇ ਸਾਹਿਬ ਸਿੰਘ ਵਪਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰ ਮਹਿੰਦਰ ਸਿੰਘ ਥੋਥੀਆਂ ਨੂੰ ਸ਼ਰਧਾਂਜ਼ਲੀਆਂ ਭੇਟ ਅਗਲੀ ਖ਼ਬਰ ਭਾਰਤ-ਪਾਕਿਸਤਾਨ ਸਰਹੱਦ ਤੇ ਸਥਿਤ ਡਿਫੈਂਸ 'ਚੋਂ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।