ਚੇਤਨਪੁਰਾ, 4 ਜੂਨ (ਮਹਾਂਬੀਰ ਸਿੰਘ ਗਿੱਲ)-ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਪੰਜਾਬ ਕੌਂਸਲ ਫਾਰ ਸਪੋਰਟਸ ਐਂਡ ਐਜੂਕੇਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇੰਟਰ ਸਕੂਲ ਸਟੇਟ ਟੂਰਨਾਮੈਂਟ 2026 ਦਾ ਸਫ਼ਲਤਾਪੂਰਵਕ ਸਮਾਪਨ ਹੋ ਗਿਆ | ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦੀਆਂ ਟੀਮਾਂ ਨੇ ਵੀ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਅੰਡਰ-19 ਖੋ-ਖੋ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ, ਜਦਕਿ ਅੰਡਰ-14 ਵਾਲੀਬਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਉਪਲਬੱਧੀ ਦਰਜ ਕੀਤੀ | ਸਕੂਲ ਮੈਨੇਜਮੈਂਟ ਨੇ ਜੇਤੂ ਖਿਡਾਰੀਆਂ, ਕੋਚਾਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਨਤੀਜਾ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਉਪਲਬੱਧੀਆਂ ਹਾਸਿਲ ਕਰਕੇ ਸਕੂਲ ਅਤੇ ਖੇਤਰ ਦਾ ਨਾਮ ਰੌਸ਼ਨ ਕਰਨਗੇ | ਇਸ ਸੰਬੰਧੀ ਜਾਣਕਾਰੀ ਡਾ. ਗੁਲਵਤਨ ਸਿੰਘ ਕੰਗ ਤੇ ਡਾ. ਆਨੰਦਜੀਤ ਕੌਰ ਵਲੋਂ ਦਿੰਦੇ ਹੋਏ ਦੱਸਿਆ ਗਿਆ ਕਿ ਟੂਰਨਾਮੈਂਟ ਨੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਵਿਖਾਉਣ ਲਈ ਇਕ ਉੱਤਮ ਮੰਚ ਪ੍ਰਦਾਨ ਕੀਤਾ ਤੇ ਖਿਡਾਰੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ ਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ |