06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਕੰਮ ਕਰ ਰਹੇ ਸੋਸ਼ਲ ਸਟਾਫ਼ ਵਲੋਂ ਰੋਸ ਧਰਨਾ 7 ਨੂੰ

ਅਜੀਤ ਡੈਸਕ 05-06-2026
ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਕੰਮ ਕਰ ਰਹੇ ਸੋਸ਼ਲ ਸਟਾਫ਼ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਕਰਮਚਾਰੀਆਂ ਨੇ 7 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਿਸ਼ਾਲ ਰੋਸ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ | ਆਪਣੀਆਂ ਮੰਗਾਂ ਸੰਬੰਧੀ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਉਪਰੰਤ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਅਜਨਾਲਾ ਨੇ ਦੱਸਿਆ ਕਿ ਸੋਸ਼ਲ ਸਟਾਫ਼ ਪਿਛਲੇ ਕਈ ਸਾਲਾਂ ਤੋਂ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਅਤੇ ਲੋਕਾਂ ਨੂੰ ਸਾਫ਼ ਪੀਣ ਯੋਗ ਪਾਣੀ ਪ੍ਰਤੀ ਜਾਗਰੂਕ ਕਰਨ ਵਿਚ ਵੀ ਕਰਮਚਾਰੀਆਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਲਿਖਤੀ ਪ੍ਰੀਖਿਆ ਅਤੇ ਮੈਰਿਟ ਦੇ ਆਧਾਰ 'ਤੇ ਭਰਤੀ ਹੋਣ ਦੇ ਬਾਵਜੂਦ ਕਰਮਚਾਰੀ ਅਜੇ ਵੀ ਵਿਭਾਗੀ ਕੰਟਰੈਕਟ 'ਤੇ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ | ਪ੍ਰਧਾਨ ਕਸ਼ਮੀਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਜਾਰੀ ਐਕਸਟੈਨਸ਼ਨ ਦੌਰਾਨ ਕਰਮਚਾਰੀਆਂ ਦਾ ਬਣਦਾ 10 ਫ਼ੀਸਦੀ ਸਾਲਾਨਾ ਇੰਕਰੀਮੈਂਟ ਰੋਕ ਦਿੱਤਾ ਗਿਆ ਹੈ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਸੇਵਕ ਭਾਈ ਮੁਖਤਾਰ ਸਿੰਘ ਰਤਨਗੜ੍ਹ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਇੰਟਰ ਸਕੂਲ ਸਟੇਟ ਟੂਰਨਾਮੈਂਟ 'ਚ ਗੁਰੂ ਸਾਗਰ ਸਕੂਲ ਦੀਆਂ ਟੀਮਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।