06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਸੀਕਾ ਯੂਨੀਅਨ ਵਲੋਂ ਐੱਸ. ਡੀ. ਐੱਮ. ਨਾਲ ਮੁਲਾਕਾਤ ਕਰਕੇ ਨਵੇਂ ਤਹਿਸੀਲ ਕੰਪਲੈਕਸ 'ਚ ਚੈਂਬਰ ਬਣਾਉਣ ਲਈ ਇਜਾਜ਼ਤ ਦੇਣ ਦੀ ਮੰਗ

ਅਜੀਤ ਡੈਸਕ 05-06-2026
ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਸੀਕਾ ਯੂਨੀਅਨ ਅਜਨਾਲਾ ਦੇ ਅਹੁਦੇਦਾਰਾਂ ਵਲੋਂ ਪ੍ਰਧਾਨ ਅਜੈਬ ਸਿੰਘ ਭੁੱਲਰ ਵਿਛੋਆ ਤੇ ਸੀਨੀਅਰ ਆਗੂ ਬਲਜਿੰਦਰ ਸਿੰਘ ਮਾਹਲ ਦੀ ਅਗਵਾਈ 'ਚ ਐੱਸ. ਡੀ. ਐੱਮ. ਅਜਨਾਲਾ ਡਾ: ਚਾਰੂਮਿਤਾ ਨਾਲ ਮੁਲਾਕਾਤ ਕਰਕੇ ਨਵੇਂ ਤਹਿਸੀਲ ਕੰਪਲੈਕਸ ਵਿਚ ਵਸੀਕਾ ਨਵੀਸਾਂ ਲਈ ਚੈਂਬਰ ਬਣਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅਜੈਬ ਸਿੰਘ ਭੁੱਲਰ ਤੇ ਬਲਜਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਅਜਨਾਲਾ ਸ਼ਹਿਰ ਵਿਚ ਸਥਿਤ ਪੁਰਾਣੇ ਤਹਿਸੀਲ ਕੰਪਲੈਕਸ ਵਿਚ ਬਣੇ ਮੌਜੂਦਾ ਚੈਂਬਰ ਕਾਫ਼ੀ ਖਸਤਾ ਹਾਲਤ ਵਿਚ ਹਨ, ਜਿਸ ਕਾਰਨ ਕਿਸੇ ਵੀ ਵੇਲੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਲਜਿੰਦਰ ਸਿੰਘ ਮਾਹਲ ਦੀ ਦੁਕਾਨ ਡਿੱਗ ਜਾਣ ਕਾਰਨ ਕਾਫੀ ਨੁਕਸਾਨ ਹੋਇਆ ਸੀ | ਉਨ੍ਹਾਂ ਅੱਗੇ ਦੱਸਿਆ ਕਿ ਪੁਰਾਣੀਆਂ ਇਮਾਰਤਾਂ ਵਿਚ ਕੰਮ ਕਰਨਾ ਖ਼ਤਰੇ ਤੋਂ ਖਾਲੀ ਨਹੀਂ ਹੈ ਅਤੇ ਬਰਸਾਤੀ ਮੌਸਮ ਦੌਰਾਨ ਵਸੀਕਾ ਨਵੀਸਾਂ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਨਵਾਂ ਤਹਿਸੀਲ ਕੰਪਲੈਕਸ ਅੰਮਿ੍ਤਸਰ ਰੋਡ ਤੇ ਸ਼ਹਿਰ ਤੋਂ ਬਾਹਰ ਹੋਣ ਕਾਰਨ ਵੀ ਤਹਿਸੀਲ ਅਤੇ ਐੱਸ.ਡੀ.ਐੱਮ. ਦਫ਼ਤਰ ਜਾਣ ਲਈ ਕਾਫੀ ਮੁਸ਼ਕਿਲਾਂ ਆਉਂਦੀਆਂ ਹਨ | ਉਨ•ਾਂ ਮੰਗ ਕੀਤੀ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਤਹਿਸੀਲ ਕੰਪਲੈਕਸ ਵਿਚ ਚੈਂਬਰ ਬਣਾਉਣ ਲਈ ਜਲਦ ਤੋਂ ਜਲਦ ਇਜਾਜ਼ਤ ਦਿੱਤੀ ਜਾਵੇ | ਐੱਸ. ਡੀ. ਐੱਮ. ਡਾ: ਚਾਰੂਮਿਤਾ ਨੇ ਵਸੀਕਾ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮਾਮਲੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਵਿੰਦਰ ਸਿੰਘ ਧਾਲੀਵਾਲ, ਜਗਦੀਪ ਸਿੰਘ ਅੰਬ ਕੋਟਲੀ, ਕਰਨੈਲ ਸਿੰਘ ਤੇ ਅਮੋਲਕ ਸਿੰਘ ਭੱਖਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੌਸਮ ਦੇ ਬਦਲੇ ਮਿਜ਼ਾਜ ਨੇ ਸੂਬੇ 'ਚ ਬਿਜਲੀ ਦੀ ਮੰਗ ਕੀਤੀ ਅੱਧੀ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਆਟੋ ਸਵਾਰ ਗੰਭੀਰ ਜ਼ਖ਼ਮੀ, ਸਕਾਰਪੀਓ ਚਾਲਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।