13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 06-06-2026
ਬਿਆਸ, 5 ਜੂਨ (ਨਰਿੰਦਰ ਸਿੰਘ)-ਬਿਆਸ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ. ਪੁਲਿਸ ਚੌਂਕੀ ਬਿਆਸ ਤੇ ਏ.ਐੱਸ.ਆਈ. ਸੁਰੇਸ਼ ਕੁਮਾਰ ਅਤੇ ਏ. ਐੱਸ. ਆਈ. ਜਸਪਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਬਿਆਸ ਦੇ ਪਲੇਟਫਾਰਮ ਨੰਬਰ 2 ਤੋਂ ਇਕ 40/45 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਉਨ੍ਹਾਂ ਦੱਸਿਆ ਕਿ ਦੇਖਣ ਤੋਂ ਉਕਤ ਵਿਅਕਤੀ ਦੀ ਮੌਤ ਕੁਦਰਤੀ ਤੌਰ ਦੇ ਉੱਤੇ ਹੋਈ ਜਾਪਦੀ ਹੈ | ਇਸ ਸਬੰਧੀ ਜੀ.ਆਰ.ਪੀ. ਪੁਲਿਸ ਬਿਆਸ ਵਲੋਂ ਧਾਰਾ 194 ਬੀ ਐੱਨ.ਐੱਸ.ਐੱਸ. ਦੇ ਤਹਿਤ ਕਾਰਵਾਈ ਕਰਕੇ ਮਿ੍ਤਕ ਦੇਹ ਨੂੰ ਸ਼ਨਾਖਤ ਲਈ 72 ਘੰਟੇ ਤੱਕ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਮੋਰਚਰੀ ਦੇ ਵਿਚ ਰਖਵਾ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਰਣਜੀਤ ਕੌਰ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਥਾ... ਅਗਲੀ ਖ਼ਬਰ ਬਾਲ ਕਲਾਕਾਰ ਜਪਦੀਪ ਸਿੰਘ ਦਾ ਧਾਰਮਿਕ ਗੀਤ 'ਪੰਜਵਾਂ ਨਾਨਕ' ਸੰਗਤਾਂ ਦੇ ਅਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।