13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਰਣਜੀਤ ਕੌਰ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਥਾਪਿਆ <br/>

ਗੁਰਦੁਆਰਾ ਨੌਵੀਂ ਪਾਤਸਾਹੀ ਵਿਖੇ ਨਵ-ਨਿਯੁਕਤ ਪ੍ਰਧਾਨ ਬੀਬੀ ਰਣਜੀਤ ਕੌਰ ਰਈਆ ਨੂੰ ਸਨਮਾਨਿਤ ਕਰਦਿਆਂ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 06-06-2026
ਬਾਬਾ ਬਕਾਲਾ ਸਾਹਿਬ, 5 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ 55 ਵਿਧਾਨ ਹਲਕਿਆਂ ਵਿਚ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਨਾਲ ਸਲਾਹ ਮਸ਼ਵਰੇ ਪਿੱਛੋਂ ਬੀਬੀ ਰਣਜੀਤ ਕੌਰ ਰਈਆ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਥਾਪਿਆ ਹੈ | ਇਸ ਨਿਯੁਕਤੀ ਉਪਰੰਤ ਬੀਬੀ ਰਣਜੀਤ ਕੌਰ ਨੇ ਅੱਜ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖ਼ਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼ੋਮਣੀ ਕਮੇਟੀ, ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਬੀਬੀ ਰਣਜੀਤ ਕੌਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਰਣਜੀਤ ਕੌਰ ਰਈਆ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਾਲਾਲ ਉਸਮਾ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਮਿਲੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਬੀਬੀ ਗੁਰਵਿੰਦਰ ਜਲਾਲ ਉਸਮਾ, ਬੀਬੀ ਗੁਰਮੀਤ ਕੌਰ ਬੱਲ ਰਈਆ, ਬੀਬੀ ਪ੍ਰਭਜੋਤ ਕੌਰ, ਬੀਬੀ ਕੁਲਵਿੰਦਰ ਕੌਰ ਮੱਦ, ਬੀਬੀ ਰਾਜਵਿੰਦਰ ਕੌਰ ਸੁਧਾਰ, ਜੈਸਮੀਨ ਕੌਰ, ਬੀਬੀ ਗੁਰਮੀਤ ਕੌਰ ਬੁਤਾਲਾ, ਬੀਬੀ ਸੁਖਵਿੰਦਰ ਕੌਰ, ਬੀਬੀ ਬਲਜੀਤ ਕੌਰ, ਗੁਰੂਵਰਜੀਤ ਸਿੰਘ ਜਲਾਲ ਉਸਮਾ, ਕੌਂਸਲਰ ਕਰਮ ਸਿੰਘ, ਬਖ਼ਸ਼ੀਸ਼ ਸਿੰਘ, ਤਰਸੇਮ ਸਿੰਘ ਮੱਟੂ, ਮੇਵਾ ਸਿੰਘ ਰਈਆ, ਪ੍ਰਤਾਪ ਸਿੰਘ, ਜੋਗਿੰਦਰ ਸਿੰਘ ਪਾਇਲਟ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਜਸਪ੍ਰੀਤ ਸਿੰਘ ਰਈਆ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਕੀਤਾ ਰੋਸ ਵਿਖਾਵਾ ਤੇ ਕੰਮ ਛੋੜ ਹੜਤਾਲ <br/> ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।