13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬਾਬਾ ਬਕਾਲਾ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਕੀਤਾ ਰੋਸ ਵਿਖਾਵਾ ਤੇ ਕੰਮ ਛੋੜ ਹੜਤਾਲ <br/>

ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਵਿਖੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ 'ਤੇ ਦਰਜ ਕੇਸ ਨੂੰ ਲੈ ਕੇ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਰੋਸ ਵਿਖਾਵਾ ਕਰਦਿਆਂ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ/ਮੈਂਬਰ ਵਕੀਲ ਤੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਦੀ ਤਸਵੀਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 06-06-2026
ਬਾਬਾ ਬਕਾਲਾ ਸਾਹਿਬ, 5 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਉਪਰ ਮਜੀਠਾ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਗਿਆ ਅਤੇ ਅਦਾਲਤ ਵਿਚ ਕੰਮ ਛੋੜ ਹੜਤਾਲ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਉਪਰ ਝੂਠੇ ਕੇਸ ਦਰਜ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਗਿਆ ਕਿ ਅੱਜ ਪੰਜਾਬ ਸਰਕਾਰ ਸ਼ਰੇਅਮ ਲੋਕਤੰਤਰ ਦਾ ਘਾਣ ਕਰ ਰਹੀ ਹੈ, ਕਿਉਂਕਿ ਹਰ ਇਕ ਸਿਆਸੀ ਪਾਰਟੀ ਦੇ ਆਪਣੇ ਲੀਗਲ ਐਡਵਾਈਜ਼ਰ ਹੁੰਦੇ ਹੀ ਹਨ ਅਤੇ ਐਡਵੋਕੇਟ ਬਾਠ ਵੀ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਵਕੀਲ ਹਨ ਅਤੇ ਉਹ ਵੀਡੀਉ ਵਿਚ ਵੀ ਬੜੇ ਸਲੀਕੇ ਨਾਲ ਕੇਸ ਸਬੰਧੀ ਜਾਣਕਾਰੀ ਲੈਂਦੇ ਦਿੱਸ ਰਹੇ ਹਨ | ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਦੇ ਲੀਗਲ ਵਕੀਲ ਨੇ ਆਪਣੇ ਮੁਵੱਕਲ ਦੇ ਹੱਕ ਵਿਚ ਕੇਸ ਲੜਣਾ ਹੁੰਦਾ ਹੈ, ਪਰ ਅੱਜ ਤੱਕ ਇਸ ਤਰ੍ਹਾਂ ਕਿਸੇ ਵੀ ਸਰਕਾਰ ਨੇ ਅੱਜ ਤੱਕ ਕਿਸੇ ਵਕੀਲ ਉਪਰ ਇੰਝ ਕਥਿਤ ਸਿਆਸੀ ਰੰਜਿਸ਼ ਤਹਿਤ ਪਰਚਾ ਦਰਜ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਏਦਾਂ ਹੀ ਵਕੀਲਾਂ ਉਪਰ ਝੂਠੇ ਅਤੇ ਬੇਬੁਨਿਆਦ ਕੇਸ ਦਰਜ ਕਰਦੀ ਰਹੀ ਤਾਂ ਲੋਕਾਂ ਦਾ ਮਾਣਯੋਗ ਅਦਾਲਤਾਂ ਤੋਂ ਭਰੋਸਾ ਉੱਠ ਜਾਵੇਗਾ ਅਤੇ ਕੋਈ ਵਕੀਲ ਕਿਸੇ ਦਾ ਵੀ ਕੇਸ ਲੜਣ ਤੋਂ ਕੰਨੀ ਕਤਰਾਏਗਾ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਉਪਰ ਦਰਜ ਇਹ ਝੂਠਾ ਕੇਸ ਰੱਦ ਨਾ ਕੀਤਾ ਗਿਆ, ਤਾਂ ਇਹ ਸੰਘਰਸ਼ ਜਾਰੀ ਰਹੇਗਾ ਅਤੇ ਉਹ ਇਸ ਤੋਂ ਵੀ ਵੱਡੇ ਤੋਂ ਵੱਡਾ ਸੰਘਰਸ਼ ਕਰਨ ਲਈ ਤਿਆਰ ਰਹਿਣਗੇ | ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਬਾਠ, ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ, ਸੈਕਟਰੀ ਰਾਜਕੰਵਲਬੀਰ ਸਿੰਘ ਸੰਧੂ, ਸਵਿੰਦਰ ਸਿੰਘ ਰੰਧਾਵਾ ਗਦਰਜਾਦਾ, ਦਲਬੀਰ ਸਿੰਘ ਬਾਠ, ਦਲਬੀਰ ਸਿੰਘ ਬੇਦੀ, ਰਣਜੀਤ ਸਿੰਘ ਰਾਣਾ, ਮਨਿੰਦਰਜੀਤ ਸਿੰਘ ਗਹਿਰੀ, ਵਰਿੰਦਰ ਸਿੰਘ ਮਹਿਤਾ, ਹਰਪ੍ਰੀਤ ਸਿੰਘ ਸੇਖੋਂ, ਸਰਬਜੀਤ ਸਿੰਘ ਢਿੱਲੋਂ, ਦਲਜੀਤ ਸਿੰਘ ਸ਼ੇਰਗਿੱਲ, ਗੁਰਏਾਜਲ ਸਿੰਘ ਮਾਨ, ਹਰਪ੍ਰੀਤ ਸਿੰਘ ਬੱਲ, ਵਿਕਾਸ ਜੇਸਵਾਲ, ਪ੍ਰਵੀਨ ਪਾਲ ਸਿੰਘ ਤੇ ਹੋਰ ਵਕੀਲ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਸੋਹੀਆਂ ਕਲਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਰਣਜੀਤ ਕੌਰ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।