12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਐੱਸ. ਆਈ. ਆਰ. ਸੰਬੰਧੀ ਹਲਕਾ ਅਜਨਾਲਾ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਐਸ. ਡੀ. ਐਮ. ਡਾ. ਚਾਰੂਮਿਤਾ <br/>

ਐੱਸ.ਡੀ.ਐਮ. ਡਾ. ਚਾਰੂਮਿਤਾ ਮੀਟਿੰਗ ਦੌਰਾਨ ਸੁਪਰਵਾਈਜ਼ਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਉਂਦੇ ਹੋਏ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 06-06-2026
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਮੁਕੰਮਲ ਕਰਨ ਲਈ ਹਲਕਾ ਅਜਨਾਲਾ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਸਪੈਸ਼ਲ ਇੰਨਟੈਸਿਵ ਰਵੀਜ਼ਨ (ਐੱਸ.ਆਈ.ਆਰ) ਸੰਬੰਧੀ 7 ਜੂਨ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਜਾਣਕਾਰੀ ਅੱਜ ਚੋਣਕਾਰ ਅਫਸਰ-ਕਮ-ਐਸ.ਡੀ.ਐਮ ਅਜਨਾਲਾ ਡਾ. ਚਾਰੂਮਿਤਾ ਨੇ ਸੁਪਰਵਾਈਜ਼ਰਾਂ ਨਾਲ ਕੀਤੀ ਮੀਟਿੰਗ ਉਪਰੰਤ 'ਅਜੀਤ' ਨਾਲ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਸਮੂਹ ਬੀ.ਐੱਲ. ਓਜ਼ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਅਨਮੈਪਡ ਵੋਟਰਾਂ ਦੀ 100 ਫ਼ੀਸਦੀ ਮੈਪਿੰਗ ਯਕੀਨੀ ਬਣਾਉਣ ਲਈ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਹੋਰ ਸੁਚੱਜਾ ਅਤੇ ਸਹੀ ਬਣਾਉਣ ਲਈ ਇਹ ਮੁਹਿੰਮ ਬਹੁਤ ਮਹੱਤਵਪੂਰਨ ਹੈ | ਐੱਸ.ਡੀ.ਐਮ ਡਾ. ਚਾਰੂਮਿਤਾ ਨੇ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਮੈਪਿੰਗ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਅਨਮੈਪਡ ਵੋਟਰ ਦੀ ਜਾਣਕਾਰੀ ਨੂੰ ਸਮੇਂ ਸਿਰ ਦਰਜ ਕਰਨਾ ਯਕੀਨੀ ਬਣਾਇਆ ਜਾਵੇ | ਐੱਸ. ਡੀ.ਐੱਮ. ਡਾ: ਚਾਰੂਮਿਤਾ ਨੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ 7 ਜੂਨ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ 'ਤੇ ਪਹੁੰਚ ਕੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਬਣਾਈ ਰੱਖਣ ਵਿਚ ਆਪਣਾ ਯੋਗਦਾਨ ਪਾਉਣ | ਮੀਟਿੰਗ ਦੌਰਾਨ ਵਿਸ਼ੇਸ਼ ਕੈਂਪ ਦੀਆਂ ਤਿਆਰੀਆਂ, ਵੋਟਰ ਮੈਪਿੰਗ ਦੀ ਪ੍ਰਗਤੀ ਅਤੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਚੋਣ ਕਾਨੂੰਗੋ ਸੰਜੀਵ ਕੁਮਾਰ ਰਮਦਾਸ, ਏ.ਆਰ ਅਤਿੰਦਰਪਾਲ ਸਿੰਘ, ਸੁਖਦੇਵ ਸਿੰਘ, ਪਲਵਿੰਦਰ ਸਿੰਘ, ਜਗਦੀਸ਼ ਕੰਵਲ, ਅਕਾਸ਼ਦੀਪ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਅਜਮੇਰ ਸਿੰਘ, ਗੁਰਿੰਦਰ ਸਿੰਘ, ਪਰਮਿੰਦਰ ਸਿੰਘ, ਸਿਮਰਨਜੀਤ ਸਿੰਘ, ਜਗਦੀਪ ਸਿੰਘ, ਸਿਮਰਦੀਪ ਸਿੰਘ, ਦਿਲਰਾਜ ਸਿੰਘ ਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਦੌਲ਼ੋ ਨੰਗਲ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਅੱਜ-ਬਾਬਾ ਜਸਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।