25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਧਿਆਪਕ ਜਗਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ <br/>

ਮਿ੍ਤਕ ਮਾ: ਜਗਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ, ਬਿਕਰਮਜੀਤ ਸਿੰਘ ਕੋਟਲਾ ਤੇ ਹੋਰ | ਅਜੀਤ ਤਸਵੀਰ <br/> 07-06-2026
ਜੰਡਿਆਲਾ ਗੁਰੂ, 6 ਜੂਨ (ਪ. ਪ.)-ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਪਿੰਡ ਤਲਵੰਡੀ ਮਾਲੋਵਾਲ ਵਿਖੇ ਅਧਿਆਪਕ ਜਗਦੀਪ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿਨ੍ਹਾਂ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ | ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਮੁਸ਼ਕਿਲ ਵੇਲੇ ਸਾਥ ਦੇਣ ਦਾ ਭਰੋਸਾ ਦਿੱਤਾ | ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵਲੋਂ ਅਜੇ ਤੱਕ ਦੋਸ਼ੀਆਂ ਨੂੰ ਕਾਬੂ ਨਾ ਕਰਨ 'ਤੇ ਨਾਰਾਜ਼ਗੀ ਜਤਾਈ ਅਤੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪੀ ਜਾਵੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਉਹ ਇਸ ਇਲਾਕੇ ਨਾਲ ਜੁੜੇ ਹੋਣ ਕਾਰਨ ਪਰਿਵਾਰ ਨਾਲ ਖਾਸ ਹਮਦਰਦੀ ਰੱਖਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਅਧਿਆਪਕ ਜਗਦੀਪ ਸਿੰਘ ਦੇ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਮਾਲੋਵਾਲ, ਮਾ: ਸਤਨਾਮ ਸਿੰਘ, ਮਾ: ਜਗੀਰ ਸਿੰਘ, ਕੰਵਲਜੀਤ ਸਿੰਘ ਤਲਵੰਡੀ, ਬਲਦੇਵ ਸਿੰਘ ਤਲਵੰਡੀ ਅਤੇ ਸਾਬੀ ਸੋਹਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੜਕਾਂ 'ਤੇ ਲੁੱਕ ਬੱਜਰੀ ਨਾ ਪੈਣ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਵਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ... ਅਗਲੀ ਖ਼ਬਰ ਲੇਬਰ ਦੀ ਘਾਟ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਨਾ ਪਹੁੰਚਣ ਕਾਰਨ ਸਰਹੱਦੀ ਖੇਤਰ ਅੰਦਰ ਹਾਲੇ ਤੱਕ ਝੋਨੇ ਦੀ ਲਵਾਈ ਨੇ ਨਹੀਂ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।