26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਡ ਰਾਜਪੁਰ-ਬੁਤਾਲਾ ਵਿਖੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਆਗੂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਿਲ <br/>

ਪਿੰਡ ਰਾਜਪੁਰ-ਬੁਤਾਲਾ ਵਿਖੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ | ਨਾਲ ਹਨ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਸਰਕਲ ਪ੍ਰਧਾਨ ਚਰਨਜੀਤ ਸਿੰਘ ਬੁਤਾਲਾ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ<br/> 07-06-2026

ਬਾਬਾ ਬਕਾਲਾ ਸਾਹਿਬ, 6 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਪਿੰਡ ਰਾਜਪੁਰ-ਬੁਤਾਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੂੰ ਉਦੋਂ ਵੱਡ ਬਲ ਮਿਲਿਆ, ਜਦੋਂ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਆਗੂਆਂ ਨੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਰਾਜਪੁਰ ਬੁਤਾਲਾ ਤੋਂ ਸ਼ਾਮਿਲ ਹੋਣ ਵਾਲਿਆਂ ਵਿਚ ਸਰਵ ਸ੍ਰੀ ਜਗਜੀਤ ਸਿੰਘ, ਕਮਲਦੀਪ ਸਿੰਘ, ਪ੍ਰਭਦੀਪ ਸਿੰਘ, ਪਿ੍ਤਪਾਲ ਸਿੰਘ ਜੁਗਰਾਜ ਸਿੰਘ, ਸਾਹਿਲਦੀਪ ਸਿੰਘ, ਰਸ਼ਪਾਲ ਸਿੰਘ ਦੇ ਨਾਂ ਵਰਨਯਯਯੋਗ ਹਨ | ਜਿਨ੍ਹਾਂ ਨੂੰ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਹੋਵੇਗਾ | ਇਸ ਦੌਰਾਨ ਹੀ ਉਨ੍ਹਾਂ ਨੇ ਪਿੰਡ ਰਾਜਪੁਰ-ਬੁਤਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਅਤੇ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਲਗਾਤਾਰ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦਾ ਹੀ ਹੈ, ਕਿਉਂਕਿ ਲੋਕਾਂ ਦਾ ਝੁਕਾਅ ਹੁਣ ਪੰਜਾਬ ਵਿਚ ਨਵੇਂ ਬਦਲਾਅ ਵੱਲ ਹੀ ਹੈ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਸਰਕਲ ਪ੍ਰਧਾਨ ਚਰਨਜੀਤ ਸਿੰਘ ਬੁਤਾਲਾ, ਗਗਨਦੀਪ ਸਿੰਘ ਬੁਤਾਲਾ, ਜੋਬਨਪ੍ਰੀਤ ਸਿੰਘ ਬੁਤਾਲਾ, ਸੁਖਜੀਤ ਸਿੰਘ ਗਿੱਲ ਖਾਨਪੁਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ '84 ਦੇ ਘੱਲੂਘਾਰਾ ਰੋਸ ਵਜੋਂ ਕਸਬਾ ਓਠੀਆਂ ਦੇ ਬਾਜ਼ਾਰ ਬੰਦ ਰਹੇ <br/> ਅਗਲੀ ਖ਼ਬਰ ਸੀਨੀਅਰ 'ਆਪ' ਆਗੂ ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ ਬਣੇ ਬਲਾਕ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।