25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੋਟ ਕੇਸਰਾ ਸਿੰਘ ਵਿਖੇ ਕਈ ਪਰਿਵਾਰ ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ <br/>

ਕੋਟ ਕੇਸਰਾ ਸਿੰਘ ਵਿਖੇ 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ | ਤਸਵੀਰ : ਸ਼ਰਨਜੀਤ ਸਿੰਘ ਗਿੱਲ <br/> 07-06-2026
ਜਗਦੇਵ ਕਲਾਂ, 6 ਜੂਨ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਕੋਟ ਕੇਸਰਾ ਸਿੰਘ (ਜੌਹਲ) ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਬਲ ਮਿਲਿਆ, ਜਦੋਂ ਕਾਂਗਰਸੀ ਆਗੂ ਮੇਜਰ ਸਿੰਘ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਸਮਾਰੋਹ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੇਜਰ ਸਿੰਘ, ਸਾਬਕਾ ਸਰਪੰਚ ਸੁਖਵੰਤ ਸਿੰਘ, ਮੁਖਤਿਆਰ ਸਿੰਘ, ਸਰਦੂਲ ਸਿੰਘ, ਭਗਵੰਤ ਸਿੰਘ, ਗੁਰਪਾਲ ਸਿੰਘ (ਸਾਬਕਾ ਨਾਇਬ ਸੂਬੇਦਾਰ), ਮਨਦੀਪ ਸਿੰਘ, ਦਵਿੰਦਰ ਸਿੰਘ, ਗੋਗਾ ਸਿੰਘ, ਮੈਂਬਰ ਤਰਸੇਮ ਸਿੰਘ, ਮੈਂਬਰ ਨਿਰਮਲ ਸਿੰਘ, ਬੰਟੀ ਜੌਹਲ ਅਤੇ ਸਰਬਮਾਨ ਸਿੰਘ ਜੌਹਲ ਆਦਿ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਹਲਕਾ ਮਜੀਠਾ ਵਿਚ ਪੋਸਟਰਾਂ ਦੀ ਜੰਗ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ : ਸੱਚਰ <br/> ਅਗਲੀ ਖ਼ਬਰ ਨਿਹੰਗ ਜਥੇਬੰਦੀ ਨੇ ਦੁਕਾਨਾਂ ਬੰਦ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।