24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ 1984 ਸਾਕੇ ਦੀ 42ਵੀਂ ਵਰੇ੍ਹਗੰਢ ਮੌਕੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਮਾਗਮ ਕਰਵਾਏ ਗਏ <br/>

ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਸਮਾਗਮ ਮੌਕੇ ਸੇਵਕ ਜਥਾ ਇਸ਼ਨਾਨ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਦੀਆਂ ਸੰਗਤਾਂ | ਤਸਵੀਰ : ਸੰਧੂ <br/> 07-06-2026
ਗੱਗੋਮਾਹਲ/ਰਮਦਾਸ, 6 ਜੂਨ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਗੁਰਦੁਆਰਾ ਸੱਚਖੰਡ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਸਾਕੇ ਦੀ 42ਵੀਂ ਵਰੇ੍ਹਗੰਢ ਮੌਕੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ | ਪਰਸੋਂ ਰੋਜ ਤੋਂ ਅਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸਾਕਾ 1984 ਦੀ ਯਾਦ ਤਾਜਾ ਕਰਦਿਆਂ ਦੱਸਿਆ ਗਿਆ ਕਿ ਭਾਰਤੀ ਹਕੂਮਤ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਹਮਲਾ ਕਰਕੇ ਹਜਾਰਾਂ ਬੇਦੋਸ਼ੇ ਸਿੰਘ ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕਰ ਦਿੱਤਾ | ਭਾਰਤੀ ਫੌਜ ਤੇ ਕੇਂਦਰ ਸਰਕਾਰ ਵਲੋਂ ਸਿੱਖਾਂ ਦੀ ਇਸ ਨਸਲਕੁਸ਼ੀ ਨੂੰ ਭੁਲਾਇਆ ਨਹੀਂ ਜਾ ਸਕਦਾ | ਜਿਹੜੀਆਂ ਕੌਮਾਂ ਆਪਣੇ ਇਤਿਹਾਸ ਤੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਖਤਮ ਹੋ ਜਾਂਦੀਆਂ ਹਨ, ਸਾਨੂੰ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨ ਲਈ ਇਹ ਸ਼ਹੀਦੀ ਦਿਹਾੜ੍ਹੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਸਿੱਖ ਇਤਿਹਾਸ ਤੇ ਕੌਮੀ ਸ਼ਹੀਦਾਂ ਬਾਰੇ ਸਾਡੀ ਨੌਜਵਾਨ ਪੀੜ੍ਹੀ ਜਾਣੂ ਹੋ ਸਕੇ ਕਿ ਸਾਡੇ ਵਡੇਰਿਆਂ ਨੇ ਧਰਮ ਅਸਥਾਨਾਂ ਦੀ ਰਾਖੀ ਖਾਤਰ ਕਿਸ ਤਰ੍ਹਾਂ ਕੁਰਬਾਨੀਆਂ ਦਿੱਤੀਆਂ | ਇਸ ਸਮੇਂ ਸੇਵਕ ਜਥਾ ਇਸ਼ਨਾਨ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਵੀ ਕੀਤੇ ਗਏ | ਇਸ ਮੌਕੇ ਮੈਨੇਜਰ ਪ੍ਰਗਟ ਸਿੰਘ ਤੇੜਾ, ਕਥਾ ਵਾਚਕ ਪਲਵਿੰਦਰ ਸਿੰਘ, ਗ੍ਰੰਥੀ ਗੁਰਦੀਪ ਸਿੰਘ, ਹਰਪਾਲ ਸਿੰਘ ਅਜਨਾਲਾ, ਸਵਿੰਦਰ ਸਿੰਘ ਰੰਧਾਵਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮੈਰਿਟ ਪੁਜੀਸ਼ਨ ਸੰਬੰਧੀ ਬੇਬਾਕੀ ਨਾਲ ਪੁੱਛੇ ਸੁਆਲ ਤੋਂ ਬਾਅਦ ਸਰਕਾਰ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕਰਨ ਵਾਲੀ ਗਗਨਦੀਪ... ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ 'ਚ ਬਣੇ ਬੂਥਾਂ 'ਤੇ ਐੱਸ.ਆਰ. ਸਪੈਸ਼ਲ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।