24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਜਨਾਲਾ ਅਤੇ ਭਿੰਡੀ ਸੈਦਾਂ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨਾਂ ਕਾਬੂ, ਮਾਮਲੇ ਦਰਜ <br/>

ਐੱਸ.ਐੱਚ.ਓ. ਸਬ-ਇੰਸ: ਕੁਲਵਿੰਦਰ ਸਿੰਘ | ਤਸਵੀਰ : ਢਿੱਲੋਂ <br/> 07-06-2026
ਅਜਨਾਲਾ, 6 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਥਾਣਾ ਅਜਨਾਲਾ ਅਤੇ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁੱਝਾਪੀਰ ਨੇੜਿਓੁਾ ਇਕ ਨੌਜਵਾਨ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ਦੀਪੂ ਪੁੱਤਰ ਗੁਰਵੰਤ ਸਿੰਘ ਵਾਸੀ ਪਿੰਡ ਤੇੜੀ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਰ੍ਹਾਂ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਵੀ ਗੁਰਪਿੰਦਰ ਸਿੰਘ ਨਾਮ ਦੇ ਇਕ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਧਾਲੀਵਾਲ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਿਜਲੀ ਸੁਧਾਰਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਮੈਰਿਟ ਪੁਜੀਸ਼ਨ ਸੰਬੰਧੀ ਬੇਬਾਕੀ ਨਾਲ ਪੁੱਛੇ ਸੁਆਲ ਤੋਂ ਬਾਅਦ ਸਰਕਾਰ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕਰਨ ਵਾਲੀ ਗਗਨਦੀਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।