11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 09-06-2026
ਓਠੀਆ, 8 ਜੂਨ (ਗੁਰਵਿੰਦਰ ਸਿੰਘ ਛੀਨਾ)- ਪਾਵਰਕਾਮ ਦੀ ਸਬ ਡਵਿਜ਼ਨ ਜਸਤਰਵਾਲ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਦੀ ਇਕ ਮੀਟਿੰਗ ਅੱਜ ਸਾਥੀ ਪ੍ਰਧਾਨ ਬਰਜਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਿਛਲੇ ਦਿਨੀਂ ਪਾਵਰਕਾਮ ਦੇ ਸਬ ਆਫਿਸ ਪਟਿਆਲਾ ਵਿਖੇ ਲਾਈਨਮੈਨਾਂ ਵਲੋਂ ਆਪਣੀ ਪੜ੍ਹਾਈ ਅਤੇ ਨੌਕਰੀਆਂ ਲੈਣ ਲਈ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਰਕਾਰ ਪਾਸੋਂ ਰੁਜ਼ਗਾਰ ਨਾ ਮਿਲਣ ਤੇ ਇਨ੍ਹਾਂ ਲਾਇਨਮੈਨਾਂ ਵਲੋਂ ਰੁਜ਼ਗਾਰ ਮੰਗਣ ਤੇ ਸਰਕਾਰ ਵਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ ਜਿਸ ਦੀ ਟੈਕਨੀਕਲ ਯੂਨੀਅਨ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਸ ਵੇਲੇ ਬਿਜਲੀ ਥੋਰਡ ਅੰਦਰ 7200 ਬਿਜਲੀ ਦੇ ਲਾਇਮੈਨਾਂ ਦੀ ਮਨਜ਼ੂਰੀ ਹੈ | ਜਦ ਕੇ ਬਿਜਲੀ ਬੋਰਡ ਵਿਚ ਕੰਮ ਕਰਨ ਲਈ 28000 ਲਾਈਨਮੈਨਾਂ ਦੀ ਮਨਜ਼ੂਰੀ ਹੈ | ਨੌਜਵਾਨ ਆਈ.,ਟੀ.ਆਈ. ਵਿਚ ਲਾਇਨਮੈਨ ਦਾ ਕੋਰਸ ਕਰਕੇ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਰੁਜ਼ਗਾਰ ਨਾ ਮਿਲਣ ਤੇ ਟੈਕਨੀਕਲ ਸਰਵਿਸ ਯੂਨੀਅਨ ਸਰਕਾਰ ਦੀ ਨਿਖੇਦੀ ਕਰਦੀ ਹੈ | ਇਸ ਮੌਕੇ ਤੇ ਪ੍ਰਧਾਨ ਨਵਦੀਪ ਸਿੰਘ ਸੇਖੋ, ਸਵਿੰਦਰ ਸਿੰਘ, ਬਲਜਿੰਦਰ ਸਿੰਘ, ਅਮਰਬੀਰ ਸਿੰਘ, ਮਲਕੀਤ ਸਿੰਘ, ਹਰਮਿੰਦਰ ਸਿੰਘ, ਭੁਪਿੰਦਰ ਸਿੰਘ ਛੀਨਾ, ਰਾਜ ਕੁਮਾਰ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਟੀ. ਐੱਸ. ਯੂ. ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।