13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜਥੇਦਾਰ ਕੁਲਵੰਤ ਸਿੰਘ ਮੁਹਾਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 09-06-2026
ਓਠੀਆਂ, 8 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਮੁਹਾਰ ਦੇ ਜਗਦੀਪ ਸਿੰਘ ਮੁਹਾਰ ਦੇ ਪਿਤਾ ਕੁਲਵੰਤ ਸਿੰਘ ਮੁਹਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਪੰਜਾਬ ਦੇ ਮੀਤ ਪ੍ਰਧਾਨ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ | ਪਰਿਵਾਰ ਨਾਲ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਖ-ਵੱਖ ਆਗੂ ਰਘਬੀਰ ਸਿੰਘ ਰਾਜਾਸਾਂਸੀ, ਇੰਦਰਬੀਰ ਸਿੰਘ ਈਸਾਪੁਰ, ਮਨਦੀਪ ਸਿੰਘ ਰਾਜਾਸਾਂਸੀ, ਜਸਬੀਰ ਸਿੰਘ ਘੁੰਮਣ, ਗੁਰਮੇਸ਼ ਸਿੰਘ ਸ਼ਹੂਰਾ, ਸਾਬਕਾ ਸਪੀਕਰ ਰਵੀਇੰਦਰ ਸਿੰਘ, ਪਰਮਜੀਤ ਸਿੰਘ ਰਿਆੜ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 15 ਜੂਨ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਅਜਨਾਲਾ ਚੋਗਾਵਾਂ ਰੋਡ 'ਤੇ ਉਸਾਰੇ ਗਏ ਗੁਰਦੁਆਰਾ ਬਾਬਾ ਜੋਰਾਵਰ, ਬਾਬਾ ਫਤਿਹ ਸਿੰਘ ਵਿਖੇ 12 ਤੋਂ 1 ਵਜੇ ਦਰਮਿਆਨ ਪੈਣਗੇ |
ਪਿਛਲੀ ਖ਼ਬਰ ਲੋਪੋਕੇ ਚੌਂਕ 'ਚ ਮੋਦੀ ਤੇ ਭਗਵੰਤ ਮਾਨ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਗ੍ਰਾਮ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।