ਜੇਠੂਵਾਲ/ਕੱਥੂ ਨੰਗਲ, 9 ਜੂਨ (ਮਿੱਤਰ ਪਾਲ ਸਿੰਘ ਰੰਧਾਵਾ, ਦਲਵਿੰਦਰ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਅੰਦਰ ਦਿਨ-ਬ-ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਤੇ ਮੱਧ ਵਰਗ ਦੇ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਬਣਾ ਦਿੱਤਾ ਹੈ ਅਤੇ ਕੇਂਦਰ ਸਰਕਾਰ ਵਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ-ਡੀਜ਼ਲ, ਰਸੋਈ ਗੈਸ ਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਿਚ ਵਾਰ ਵਾਰ ਕੀਤੇ ਜਾ ਰਹੇ ਵਾਧੇ ਨਾਲ ਲੋਕਾਂ 'ਤੇ ਕਰੋੜਾਂ ਰੁਪਏ ਦਾ ਬੋਝ ਪਾ ਕੇ ਕਚੁੂੰਬਰ ਕੱਢ ਦਿੱਤਾ ਹੈ, ਜਦੋਂ ਕਿ ਰਿਪੋਰਟਾਂ ਵੀ ਦਰਸਾਉਂਦੀਆਂ ਹਨ ਕਿ ਖ਼ੁਰਾਕੀ ਅਤੇ ਈਾਧਨ ਦੀਆਂ ਕੀਮਤਾਂ ਵਿਚ ਵਾਧਾ ਮਹਿੰਗਾਈ ਨੂੰ ਮੁੜ ਉੱਪਰ ਧੱਕ ਰਿਹਾ ਹੈ | ਸੱਚਰ ਨੇ ਕਿਹਾ ਕਿ ਭਾਜਪਾ ਸਰਕਾਰ ਨੇ 2014 ਵਿਚ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਇਕ ਆਮ ਪਰਿਵਾਰ ਲਈ ਆਪਣੇ ਘਰ ਦਾ ਖਰਚਾ ਚਲਾਉਣਾ ਵੀ ਔਖਾ ਹੋ ਗਿਆ ਹੈ | ਸੱਚਰ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕਰੇ, ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ | ਇਸ ਮੌਕੇ ਸੁਲੱਖਣ ਸਿੰਘ ਕੱਥੂਨੰਗਲ, ਨਵਦੀਪ ਸਿੰਘ ਸੋਨਾ ਮਜੀਠਾ, ਡਾ. ਸੁਖਵਿੰਦਰ ਸਿੰਘ ਰੰਧਾਵਾ, ਮੋਹਨ ਸਿੰਘ, ਜਗਦੀਸ਼ ਸਿੰਘ ਖੁਸ਼ੀਪੁਰ, ਰੇਸ਼ਮ ਸਿੰਘ ਗਿੱਲ ਲੁਧੜ, ਸੰਤੋਖ ਸਿੰਘ ਹੱਟੀ ਵਾਲਾ ਭੋਆ, ਡਾ. ਕੁਲਵਿੰਦਰ ਸਿੰਘ ਭੋਆ ਆਦਿ ਹਾਜ਼ਰ ਸਨ |
ਕੇਂਦਰ ਨੇ ਤੇਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਕਰੋੜਾਂ ਦਾ ਬੋਝ ਪਾਇਆ-ਸੱਚਰ <br/>
ਕਾਂਗਰਸ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਗੱਲਬਾਤ ਦੌਰਾਨ, ਨਾਲ ਡਾ. ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਤੇ ਹੋਰ | ਤਸਵੀਰ : ਰੰਧਾਵਾ<br/>
10-06-2026