27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਜੇ ਦੱਤ ਨੇ ਅਜਨਾਲਾ ਖੇਤਰ ਦੇ ਪਿੰਡਾਂ 'ਚ ਕਣਕ ਵੰਡ ਤੇ ਮੇਰੀ ਰਸੋਈ ਫੂਡ ਕਿੱਟ ਸਕੀਮ ਦਾ ਲਿਆ ਜਾਇਜ਼ਾ <br/>

ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਮੇਰੀ ਰਸੋਈ ਯੋਜਨਾ ਤਹਿਤ ਦਿੱਤੀਆਂ ਜਾਣ ਵਾਲੀਆਂ ਕਿੱਟਾਂ ਦੀ ਜਾਂਚ ਕਰਦੇ ਹੋਏ ਨਾਲ ਏ. ਐੱਫ. ਐੱਸ. ਓ. ਸੰਦੀਪ ਸਿੰਘ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ<br/> 10-06-2026

ਅਜਨਾਲਾ, 9 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅਜਨਾਲਾ ਖੇਤਰ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡੀਪੂਆਂ ਦਾ ਦੌਰਾ ਕਰਕੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਸਪਲਾਈ ਕੀਤੀ ਜਾ ਰਹੀ ਕਣਕ ਤੇ ਹੋਰ ਅਨਾਜ ਦੀ ਵੰਡ ਦਾ ਜਾਇਜ਼ਾ ਲਿਆ | ਵਿਜੇ ਦੱਤ ਨੇ ਅਜਨਾਲਾ ਨੇੜਲੇ ਪਿੰਡ ਅਲੀਵਾਲ ਤੋਂ ਇਲਾਵਾ ਅਨੈਤਪੁਰਾ, ਪੈੜੇਵਾਲ ਅਤੇ ਲੱਖੂਵਾਲ ਨੇੜੇ ਰਮਦਾਸ ਆਦਿ ਪਿੰਡਾਂ ਵਿਚ ਸਰਕਾਰੀ ਰਾਸ਼ਨ ਡੀਪੂਆਂ ਦਾ ਨਿਰੀਖਣ ਕਰਦਿਆਂ ਵੰਡ ਰਿਕਾਰਡਾਂ ਦੀ ਜਾਂਚ ਕਰਨ ਦੇ ਨਾਲ-ਨਾਲ ਰਾਸ਼ਨ ਵੰਡ ਪ੍ਰਕਿਰਿਆ ਦੀ ਸਮੀਖਿਆ ਕੀਤੀ ਤੇ ਲਾਭਪਾਤਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਤਾਂ ਜੋ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਦਰਪੇਸ਼ ਚੁਨੌਤੀਆਂ ਨੂੰ ਸਮਝਿਆ ਜਾ ਸਕੇ | ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਲਾਭਪਾਤਰੀ ਨੂੰ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਆਪਣਾ ਹੱਕਦਾਰ ਅਨਾਜ ਮਿਲੇ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ 'ਮੇਰੀ ਰਸੋਈ ਯੋਜਨਾ' ਤਹਿਤ ਪ੍ਰਦਾਨ ਕੀਤੀਆਂ ਜਾ ਰਹੀਆਂ ਵਿਸ਼ੇਸ਼ ਭੋਜਨ ਕਿੱਟਾਂ ਦੀ ਵੰਡ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਰਾਜ ਭਰ ਦੇ ਲੋੜਵੰਦ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਕੋਈ ਵੀ ਲਾਭਪਾਤਰੀ ਜਿਸਨੂੰ ਰਾਸ਼ਨ ਪ੍ਰਾਪਤ ਕਰਨ ਵਿਚ ਮੁਸ਼ਕਿਲ ਆ ਰਹੀ ਹੈ ਜਾਂ ਰਾਸ਼ਨ ਡਿਪੂ ਵਿਚ ਕੋਈ ਬੇਨਿਯਮੀ ਨਜ਼ਰ ਆ ਰਹੀ ਹੈ, ਉਹ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਕੋਲ ਉਸਦੇ ਹੈਲਪਲਾਈਨ ਨੰਬਰ 98767-64545 ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ | ਇਸ ਮੌਕੇ ਏ.ਐੱਫ.ਐੱਸ.ਓ. ਸੰਦੀਪ ਸਿੰਘ ਵੀ ਉਨ੍ਹਾਂ ਦੇ ਨਾਲ ਸਨ |

ਪਿਛਲੀ ਖ਼ਬਰ ਮਾਤਾ ਨਰਿੰਦਰ ਕੌਰ ਨਮਿਤ ਪਾਠ ਦਾ ਭੋਗ 12 ਨੂੰ <br/> ਅਗਲੀ ਖ਼ਬਰ ਕੇਂਦਰ ਨੇ ਤੇਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਕਰੋੜਾਂ ਦਾ ਬੋਝ ਪਾਇਆ-ਸੱਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।