ਸਠਿਆਲਾ, 9 ਜੂਨ (ਜਗੀਰ ਸਿੰਘ ਸਫਰੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਭਲਾਈਪੁਰਬਾ ਨੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਕਾਰਨ ਸਿਹਤ, ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦੱਸਿਆ ਕਿ ਬਾਲ ਵਿਆਹ ਕਾਨੂੰਨੀ ਤੌਰ 'ਤੇ ਅਪਰਾਧ ਹੈ ਅਤੇ ਇਸ ਨਾਲ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਭਵਿੱਖ 'ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਵਿਆਹ ਦੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਦਿੱਤੀ ਜਾਵੇ | ਉਨ੍ਹਾਂ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ, ਔਰਤਾਂ ਅਤੇ ਬੱਚਿਆਂ ਦੇ ਬਜ਼ੁਰਗਾਂ ਅਧਿਕਾਰਾਂ ਅਤੇ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਉਣ ਤੋਂ ਇਲਾਵਾ ਟਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੀ.ਐੱਲ.ਵੀ. ਸੰਜੀਵ ਅਰੋੜਾ ਤੇ ਵਲੰਟੀਅਰ ਮੈਡਮ ਬਿੰਦੂ ਬਾਲਾ ਨੇ ਕਿਹਾ ਕਿ ਸਮਾਜ ਨੂੰ ਨਸ਼ਾ-ਮੁਕਤ ਅਤੇ ਬਾਲ ਵਿਆਹ ਰਹਿਤ ਬਣਾਉਣ ਲਈ ਹਰ ਵਿਅਕਤੀ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਤੇ ਅੰਤ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਲ ਵਿਆਹ ਨੂੰ ਰੋਕਣ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ ਗਈ |