27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਕੋਹਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 10-06-2026
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਪਿੰਡ ਕੋਹਾਲਾ ਵਿਖੇ 'ਮੇਰੀ ਰਸੋਈ ਮੁਹਿੰਮ' ਤਹਿਤ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਅੱਜ ਸਰਪੰਚ ਹਰਵਿੰਦਰ ਸਿੰਘ ਕੋਹਾਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੇਰੀ ਰਸੋਈ ਮੁਹਿੰਮ' ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡਾ ਸਹਾਰਾ ਬਣ ਕੇ ਉਭਰੀ ਹੈ | ਇਸ ਮੌਕੇ ਕਰੀਬ 300 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਤਰਸੇਮ ਸਿੰਘ, ਮੈਂਬਰ ਜਸਵਿੰਦਰ ਸਿੰਘ, ਡੀਪੂ ਹੋਲਡਰ ਗੁਰਨਾਮ ਸਿੰਘ, ਅਮਿਤੋਜ ਸਿੰਘ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।