25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਛੀਨਾ ਕਰਮ ਸਿੰਘ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਤਹਿਤ 10 ਲੱਖ ਦੇ ਕਾਰਡ ਬਣਾਏ <br/>

ਪਿੰਡ ਛੀਨਾ ਕਰਮ ਸਿੰਘ ਵਿਖੇ 'ਆਪ' ਵਲੋਂ ਸ਼ੁਰੂ ਕੀਤੇ ਗਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਂਦੇ ਹੋਏ | ਤਸਵੀਰ : ਗੁਰਵਿੰਦਰ ਸਿੰਘ ਛੀਨਾ <br/> 10-06-2026
ਓਠੀਆਂ, 9 ਜੂਨ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀ ਜਨਤਾ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਲਈ ਮੁੱਖ ਮੰਤਰੀ ਬੀਮਾ ਸਿਹਤ ਯੋਜਨਾ ਤਹਿਤ 10 ਲੱਖ ਦੇ ਕਾਰਡ ਬਣਾਏ ਜਾ ਰਹੇ ਹਨ | ਹਲਕਾ ਅਜਨਾਲਾ ਦੇ ਸੋਸ਼ਲ ਮੀਡੀਆ ਇੰਚਾਰਜ ਜਸਪਿੰਦਰ ਸਿੰਘ ਛੀਨਾ ਬੱਬੂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਜਨਤਾ ਨਾਲ ਵਾਅਦੇ ਕੀਤੇ ਇਨ੍ਹਾਂ ਨੂੰ ਬੜੇ ਜ਼ੋਰਾਂ ਸ਼ੋਰਾਂ ਦੇ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਆਉਣ ਵਾਲੇ ਦਿਨਾਂ 'ਚ ਜੋ ਵੀ ਕੰਮ ਰਹਿੰਦੇ ਉਨ੍ਹਾਂ ਨੂੰ ਪੂਰਾ ਕਰਕੇ 2027 ਵਿਚ ਫਿਰ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਜੋ ਕਸਰ ਰਹਿ ਗਈ ਉਸ ਨੂੰ ਪੂਰਾ ਕੀਤਾ ਜਾਵੇਗਾ | ਸਰਪੰਚ ਮਨਜਿੰਦਰ ਕੌਰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਬਿਨਾਂ ਭੇਦਭਾਵ ਦੇ ਪਾਰਟੀਬਾਜੀ ਉੱਪਰ ਉੱਠ ਕੇ ਕਾਰਡ ਬਣਾਏ ਜਾ ਰਹੇ ਹਨ | ਪਿੰਡ ਵਾਸੀਆਂ ਇਹ ਕਾਰਡ ਜਰੂਰ ਬਣਾਉਣ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਾ ਕਰਕੇ ਦਿਖਾ ਰਹੇ ਹਨ | ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਮਸ਼ਾਨਘਾਟ ਸਠਿਆਲਾ ਵਿਚੋਂ ਹੱਡਾਰੋੜੀ ਚੁਕਾਉਣ ਅਤੇ ਟੁੱਟੀ ਹੋਈ ਸ਼ੈੱਡ ਨੂੰ ਬਣਾਉਣ ਦੀ ਉੱਠੀ ਮੰਗ <br/> ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।