25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ 'ਚ ਸ਼ਰੇਆਮ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਨਸ਼ੇ ਦੀ ਦਲ-ਦਲ 'ਚ ਨੌਜਵਾਨ ਫਸਦੇ ਜਾ ਰਹੇ ਹਨ-ਹਰਪ੍ਰਤਾਪ ਸਿੰਘ ਅਜਨਾਲਾ <br/>

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ ਮੀਟਿੰਗ ਉਪਰੰਤ ਕਾਂਗਰਸੀ ਵਰਕਰਾਂ ਨਾਲ | ਤਸਵੀਰ : ਜਸਵੰਤ ਸਿੰਘ ਵਾਹਲਾ <br/> 11-06-2026
ਰਮਦਾਸ, 10 ਜੂਨ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਦੇ ਚਾਰ ਸਾਲ ਦੇ ਰਾਜ ਦੌਰਾਨ ਸ਼ਰੇਆਮ ਲੁੱਟਾਂ ਖੋਹਾਂ, ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ, ਜਿਸ ਨਾਲ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿਚ ਫਸਦੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਰਮਦਾਸ ਵਿਖੇ ਕਾਂਗਰਸ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਸ: ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਾਂਗਰਸ ਸਰਕਾਰ ਸਮੇਂ ਹੀ ਹੋਇਆ ਹੈ ਜਦ ਕਿ ਆਪ ਸਰਕਾਰ ਨੇ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਮਾਨ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਪਏ ਹਨ ਤੇ ਕਾਂਗਰਸੀ ਸਰਕਾਰ ਬਣਾਉਣ ਲਈ 2027 ਦੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਸ ਤੋਂ ਪਹਿਲਾਂ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਕਮਰਕਸੇ ਕਰ ਲੈਣ | ਇਸ ਮੌਕੇ ਪੀ.ਏ. ਇੰਦਰਜੀਤ ਸਿੰਘ, ਸ਼ਹਿਰੀ ਪ੍ਰਧਾਨ ਜਗਦੀਪ ਸਿੰਘ ਸੋਨੂੰ ਵਾਹਲਾ, ਸਾਬਕਾ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਐਡਵੋਕੇਟ ਰਾਕੇਸ਼ ਚੰਦਰ ਕਾਠੀਆ, ਪ੍ਰਧਾਨ ਦਿਲਬਾਗ ਸਿੰਘ, ਬਿੱਟੂ ਭੰਡਾਰੀ, ਚੇਅਰਮੈਨ ਬੂਟੀ ਰਾਮ, ਨਰਿੰਦਰ ਸਿੰਘ ਖਹਿਰਾ, ਹਨੀ, ਪ੍ਰਧਾਨ ਦਰੋਜਨ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਆਰਤੀ ਸਾਜਨ, ਮਨਜੀਤ ਕੌਰ, ਮਨਪ੍ਰੀਤ ਕੌਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਭਾਕਿਯੂ (ਰਾਜੇਵਾਲ) ਵਲੋਂ ਮੀਟਿੰਗ <br/> ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।