26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਧਾਇਕ ਇਆਲੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਫ਼ੈਸਲਾ ਪੰਜਾਬ ਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀ ਸੁਹਿਰਦ ਸੋਚ ਦਾ ਪ੍ਰਗਟਾਵਾ-ਜਸਕਰਨ ਸਿੰਘ ਰਿਆੜ <br/>

ਅਜੀਤ ਡੈਸਕ 11-06-2026
ਅਜਨਾਲਾ, 10 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦੇ ਲਏ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਦੇ ਕੌਮੀ ਬੁਲਾਰੇ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਕਿਹਾ ਕਿ ਪੰਥਕ ਹਲਕਿਆਂ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਲਿਆ ਗਿਆ ਫ਼ੈਸਲਾ ਪੰਜਾਬ, ਪੰਜਾਬੀਅਤ ਤੇ ਨੌਜਵਾਨੀ ਪ੍ਰਤੀ ਉਨ੍ਹਾਂ ਦੀ ਸੁਹਿਰਦ ਸੋਚ ਦਾ ਪ੍ਰਗਟਾਵਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਨਮ ਲੈਣ ਵਾਲੇ ਹਰ ਵਿਅਕਤੀ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਧਰਤੀ, ਆਪਣੀ ਹੋਂਦ, ਆਪਣੇ ਪੰਥ ਤੇ ਆਪਣੇ ਲੋਕਾਂ ਦੇ ਹੱਕ ਵਿਚ ਖੜ੍ਹੇ ਹੋਣ ਨੂੰ ਪਹਿਲ ਦੇਵੇ ਅਤੇ ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਲਈ ਆਪਣਾ ਯੋਗਦਾਨ ਪਾਏ | ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਅੱਗੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਨਸ਼ਿਆਂ ਦੀ ਵਧ ਰਹੀ ਸਮੱਸਿਆ ਅਤੇ ਨੌਜਵਾਨਾਂ ਤੱਕ ਪਹੁੰਚ ਰਹੇ ਗ਼ੈਰ-ਕਾਨੂੰਨੀ ਹਥਿਆਰ ਚਿੰਤਾ ਦਾ ਵਿਸ਼ਾ ਹਨ | ਅਜਿਹੇ ਹਾਲਾਤਾਂ ਵਿਚ ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਤੇ ਆਪਣੇ ਸਭਿਆਚਾਰਕ ਤੇ ਧਾਰਮਿਕ ਮੂਲਾਂ ਨਾਲ ਜੋੜਨ ਲਈ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਰਗੇ ਲੀਡਰ ਦੀ ਮਜ਼ਬੂਤ ਅਗਵਾਈ ਦੀ ਲੋੜ ਹੈ | ਉਨ੍ਹਾਂ ਅੱਗੇ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਵਲੋਂ ਲਿਆ ਗਿਆ ਇਹ ਫ਼ੈਸਲਾ ਜਿੱਥੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਤਾਕਤ ਵਿਚ ਵਾਧਾ ਕਰੇਗਾ, ਉੱਥੇ ਹੀ ਪੰਜਾਬ ਦੇ ਲੋਕਾਂ ਵਿਚ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ | ਇਸ ਨਾਲ ਉਨ੍ਹਾਂ ਦਾ ਨਾਮ ਪੰਜਾਬ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਵਿਚ ਹੋਰ ਪ੍ਰਮੁੱਖਤਾ ਨਾਲ ਸ਼ਾਮਿਲ ਹੋਵੇਗਾ | ਇਸ ਮੌਕੇ ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ, ਨੌਜਵਾਨੀ ਦੀ ਭਲਾਈ ਤੇ ਪੰਜਾਬ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਕੰਮ ਕਰਨ ਤੇ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਕੇ ਆਪਣਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਸਰਕਾਰੀ ਅਧਿਆਪਕ ਦੇ ਕਤਲ ਦੇ ਮਾਮਲੇ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਇਨਸਾਫ਼ ਲੈਣ ਲਈ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਪਿੰਡ ਜੋਸ਼ ਵਿਖੇ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।