26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਰਕਾਰੀ ਅਧਿਆਪਕ ਦੇ ਕਤਲ ਦੇ ਮਾਮਲੇ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਇਨਸਾਫ਼ ਲੈਣ ਲਈ ਕਮੇਟੀ ਦਾ ਗਠਨ <br/>

ਅਜੀਤ ਡੈਸਕ 11-06-2026
ਤਰਸਿੱਕਾ, 10 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਤਲਵੰਡੀ ਦੇ ਵਸਨੀਕ ਇਕ ਸਰਕਾਰੀ ਅਧਿਆਪਕ ਜਗਦੀਪ ਸਿੰਘ ਦਾ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਇਸ ਵਾਰਦਾਤ ਤੋਂ ਬਾਅਦ ਹੁਣ ਤੱਕ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਦੇ ਰੋਸ ਵਜੋਂ ਅੱਜ ਉਪਰੋਕਤ ਨੌਜਵਾਨ ਦੀ ਅੰਤਿਮ ਅਰਦਾਸ ਉਪਰੰਤ ਸਰਬ ਪਾਰਟੀ ਇਕੱਤਰਤਾ ਹੋਈ, ਜਿਸ ਵਿਚ ਕਾਂਗਰਸ ਪਾਰਟੀਆਂ ਵਿਧਾਇਕ ਸੁਖਵਿੰਦਰ ਸਿੰਘ ਰੰਧਾਵਾ ਸਾਬਕਾ ਮੰਤਰੀ, ਸਾਬਕਾ ਵਿਧਾਇਕ ਡੈਨੀ ਬੰਡਾਲਾ, ਸਾਬਕਾ ਸਾਂਸਦ ਜਸਬੀਰ ਸਿੰਘ ਡਿੰਪਾ, ਅਕਾਲੀ ਆਗੂ ਸੰਦੀਪ ਸਿੰਘ ਏ. ਆਰ., ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਸ਼ਾਮਿਲ ਹੋਏ | ਇਸ ਇਕੱਤਰਤਾ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਇਕਜੁੱਟ ਹੋ ਕੇ ਸੰਗਰਸ਼ ਦਾ ਐਲਾਨ ਕੀਤਾ | ਸਾਬਕਾ ਕਾਂਗਰਸੀ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਜਲੂਸ ਨਿਕਲ ਚੁੱਕਾ ਹੈ ਅਤੇ ਅੱਜ ਪੰਜਾਬ ਵਿਚ ਗੁੰਡਾਤੰਤਰ ਦਾ ਰਾਜ ਚਲ ਰਿਹਾ ਹੈ ਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਸ਼ਹਿਰ ਕਸਬਾ ਅਜਿਹਾ ਨਹੀਂ ਜਿਥੇ ਅੱਜ ਵਪਾਰੀਆਂ ਨੂੰ ਫਿਰੌਤੀ ਲਈ ਧਮਕੀਆਂ ਨਾ ਮਿਲਦੀਆਂ ਹੋਣ ਅਤੇ ਇਸ ਸਭ ਕੁਝ ਸਰਕਾਰ ਦੀ ਸ਼ਹਿ ਅਤੇ ਪੁਲਿਸ ਪ੍ਰਸ਼ਾਸਨ ਦੀ ਨੱਕ ਹੇਠ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਾਸਟਰ ਜਗਦੀਪ ਸਿੰਘ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਵਲੋਂ ਇਨਸਾਫ਼ ਦੇ ਦੀ ਬਜਾਏ ਇਸ ਨੂੰ ਹਾਦਸਾ ਬਣਾਇਆ ਜਾ ਰਿਹਾ ਹੈ ਪਰ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਲੜਾਈ ਲੜੀ ਜਾਵੇਗੀ |


ਮਾਸਟਰ ਜਗਦੀਪ ਸਿੰਘ ਕਤਲ ਮਾਮਲੇ ਵਿਚ ਪੁਲਿਸ ਦੀ ਢਿੱਲੀ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ਼ ਦਵਾਉਣ ਸੰਬੰਧੀ ਬੁਲਾਈ ਇਕੱਤਰਤਾ ਮੌਕੇ ਸੰਬੋਧਨ ਕਰਦੇ ਹੋਏ ਸੁਖਵਿੰਦਰ ਸਿੰਘ ਰੰਧਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ | ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ


ਪਿਛਲੀ ਖ਼ਬਰ ਪਿਤਾ ਨੇ ਕੁੱਟਮਾਰ ਦੇ ਲਗਾਏ ਦੋਸ਼, ਪੁੱਤਰ ਨੇ ਦੋਸ਼ ਨਕਾਰੇ <br/> ਅਗਲੀ ਖ਼ਬਰ ਵਿਧਾਇਕ ਇਆਲੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਫ਼ੈਸਲਾ ਪੰਜਾਬ ਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀ ਸੁਹਿਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।