13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਐਡਵੋਕੇਟ ਬਿਕਰਮਜੀਤ ਸਿੰਘ ਬਾਠ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ <br/>

ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਹੋਣ ਮੌਕੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਵਿਖੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 12-06-2026
ਬਾਬਾ ਬਕਾਲਾ ਸਾਹਿਬ, 11 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਦੇ ਵਕੀਲ, ਐਡਵੋਕੇਟ ਬਿਕਰਮਜੀਤ ਸਿੰਘ ਬਾਠ ਉਪਰ ਮਜੀਠਾ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਨੂੰ ਆਖਰ ਵਾਪਿਸ ਲੈ ਲਿਆ ਗਿਆ ਹੈ | ਐੱਫ. ਆਈ. ਆਰ. ਨੰਬਰ 91 ਵਿਚ ਬਣੀ ਪੁਲਿਸ ਦੀ 5 ਮੈਂਬਰੀ ਸਿੱਟ ਨੇ ਅੰਮਿ੍ਤਸਰ ਦੀ ਅਦਾਲਤ ਵਿਚ ਬਿਆਨ ਦਰਜ ਕਰਵਾਇਆ ਤੇ ਬਿਕਰਮਜੀਤ ਸਿੰਘ ਬਾਠ ਦਾ ਨਾਂ ਹਟਾ ਦਿੱਤਾ ਗਿਆ | ਇਸ ਸਬੰਧੀ ਬਿਕਰਮਜੀਤ ਸਿੰਘ ਬਾਠ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਮਤਸਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਉਪਰ ਝੂਠਾ ਅਤੇ ਬੇਬੁਨਆਦ ਕੇਸ ਦਰਜ ਕੀਤਾ ਗਿਆ ਸੀ, ਪਰ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਉਹ ਸੁਰਖਰੂ ਹੋਏ ਹਨ | ਇਸ ਦੌਰਾਨ ਹੀ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਵਲੋਂ ਜਿੱਥੇ ਇਸਨੂੰ ਹੱਕ ਅਤੇ ਸੱਚ ਦੀ ਜਿੱਤ ਕਰਾਰ ਦਿੱਤਾ ਗਿਆ, ਉਥੇ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਮੰਨਣ ਮਿਸ਼ਰਾ ਮੈਂਬਰ ਰਾਜ ਸਭਾ, ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮੈਂਬਰ ਕਰਨਜੀਤ ਸਿੰਘ ਸਮੇਤ ਸਮੂਹ ਮੈਂਬਰਾਂ, ਬਾਰ ਐਸੋਸੀਏਸ਼ਨ ਅੰਮਿ੍ਤਸਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ, ਪ੍ਰਦੀਪ ਸੈਣੀ ਦਾ ਹਾਰਦਿਕ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਦੇ ਹੱਕ ਵਿਚ ਖੜ੍ਹ ਕੇ ਇਸ ਜਿੱਤ ਵਿਚ ਸਾਥ ਦਿੱਤਾ ਹੈ | ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਬਾਠ, ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ, ਸੈਕਟਰੀ ਰਾਜਕੰਵਲਬੀਰ ਸਿੰਘ ਸੰਧੂ, ਸਵਿੰਦਰ ਸਿੰਘ ਰੰਧਾਵਾ ਗਦਰਜ਼ਾਦਾ, ਦਲਬੀਰ ਸਿੰਘ ਬਾਠ, ਦਲਬੀਰ ਸਿੰਘ ਬੇਦੀ, ਰਣਜੀਤ ਸਿੰਘ ਰਾਣਾ, ਮਨਿੰਦਰਜੀਤ ਸਿੰਘ ਗਹਿਰੀ, ਵਰਿੰਦਰ ਸਿੰਘ ਮਹਿਤਾ, ਹਰਪ੍ਰੀਤ ਸਿੰਘ ਸੇਖੋਂ, ਸਰਬਜੀਤ ਸਿੰਘ ਢਿੱਲੋਂ, ਦਲਜੀਤ ਸਿੰਘ ਸ਼ੇਰਗਿੱਲ, ਗੁਰਏਾਜਲ ਸਿੰਘ ਮਾਨ, ਹਰਪ੍ਰੀਤ ਸਿੰਘ ਬੱਲ, ਵਿਕਾਸ ਜੇਸਵਾਲ, ਪ੍ਰਵੀਨ ਪਾਲ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਅੰਨ੍ਹਾ ਤਸ਼ੱਦਦ ਪੰਜਾਬ ਸਰਕਾਰ ਦੇ ਮੱਥੇ 'ਤੇ ਕਲੰਕ-ਭਾਈ ਤਾਲਬਪੁਰਾ <br/> ਅਗਲੀ ਖ਼ਬਰ ਨਗਰ ਪੰਚਾਇਤ ਦੀ ਜਿੱਤ ਦੀ ਖੁਸ਼ੀ 'ਚ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।