12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਹੱਲ ਕਰ ਰਹੀ-ਸੋਨੀਆ ਮਾਨ <br/>

ਪਿੰਡ ਮੁਧ ਖੋਖਰ ਵਿਖੇ ਮੀਟਿੰਗ ਦੌਰਾਨ ਸੋਨੀਆ ਮਾਨ, ਨਾਲ ਸਰਪੰਚ ਗੁਰਲਾਲ ਸਿੰਘ ਤੇ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 12-06-2026
ਚੋਗਾਵਾਂ, 11 ਜੂਨ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੁੱਧ ਖੋਖਰ ਵਿਖੇ ਸਰਪੰਚ ਗੁਰਲਾਲ ਸਿੰਘ ਦੀ ਅਗਵਾਈ ਹੇਠ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ | ਉਨ੍ਹਾਂ ਨੂੰ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ | ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ | ਉਸ ਨੂੰ ਪੂਰੀਆਂ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ | ਜਦੋਂ ਕਿ ਪਿਛਲੀਆਂ ਸਰਕਾਰਾਂ ਸਿਰਫ਼ ਵੋਟਾਂ ਦੇ ਨਾਂਅ 'ਤੇ ਸਿਆਸਤ ਕਰਦੀਆਂ ਰਹੀਆਂ ਹਨ | 'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆ ਦਾ ਹੱਲ ਕਰ ਰਹੀ ਹੈ | ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਧਿਆਨ ਸਿੰਘ, ਸੰਤੋਖ ਸਿੰਘ ਪ੍ਰਧਾਨ, ਸੁਖਦੇਵ ਸਿੰਘ ਇਕਬਾਲ ਸਿੰਘ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਸਤਵਿੰਦਰ ਸਿੰਘ, ਮੈਂਬਰ ਜਿਉਣਾ, ਮੈਂਬਰ ਗੋਲਡੀ, ਅਨੂਪ ਮਸੀਹ, ਕੁਲਵਿੰਦਰ ਸਿੰਘ ਆੜਤੀ ਬਿਕਰਮਜੀਤ ਸਿੰਘ, ਵੀਡੀਓ ਭੁਪਿੰਦਰ ਸਿੰਘ ਤੇ ਹਰਵਿੰਦਰ ਸਿੰਘ ਸੈਕਟਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ <br/> ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਅੰਨ੍ਹਾ ਤਸ਼ੱਦਦ ਪੰਜਾਬ ਸਰਕਾਰ ਦੇ ਮੱਥੇ 'ਤੇ ਕਲੰਕ-ਭਾਈ ਤਾਲਬਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।