06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 16-06-2026

�ਠੀਆਂ, 15 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਈਸਾਪੁਰ ਦੇ ਇਤਿਹਾਸ ਗੁਰਦੁਆਰਾ ਬਾਬਾ ਵਧਾਵਾ ਸਿੰਘ, ਬਾਬਾ ਕਰਤਾਰ ਸਿੰਘ ਜੀ ਵਿਖੇ ਅੱਜ ਸੰਗਰਾਂਦ ਅਤੇ ਮੱਸਿਆ ਦੇ ਪਵਿੱਤਰ ਦਿਹਾੜੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਏ ਗਏ। ਸੰਗਤਾਂ ਵਲੋਂ ਰਖਵਾਏ ਗਏ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸਰਬਜੀਤ ਸਿੰਘ ਵਲੋਂ ਸੰਗਤਾਂ ਦੀ ਚੜਦੀ ਕਲਾ ਦੀ ਅਰਦਾਸ ਕਰਨ ਉਪਰੰਤ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਆਏ ਜੱਥਿਆਂ ਨੂੰ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾ� ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ। ਇਸ ਮੌਕੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ।

ਪਿਛਲੀ ਖ਼ਬਰ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ 2 ਕਥਿਤ ਦੋਸ਼ੀ ਕਾਬੂ, ਜਿਨ੍ਹਾਂ ਦੀ ਨਿਸ਼ਾਨਦੇਹੀ ’ਤੇ 2 ਹੋਰ ਨਸ਼ਾ ਤਸਕਰ ਵੀ ਪੁਲਿਸ ਗ... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ, ਰਣਜੀਤ ਸਿੰਘ ਤੇ ਰੁਸਤਮ ਕੁਮਾਰ ਨੇ ਆਪਣੇ ਅਹੁਦੇ ਸੰਭਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।