06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ 2 ਕਥਿਤ ਦੋਸ਼ੀ ਕਾਬੂ, ਜਿਨ੍ਹਾਂ ਦੀ ਨਿਸ਼ਾਨਦੇਹੀ ’ਤੇ 2 ਹੋਰ ਨਸ਼ਾ ਤਸਕਰ ਵੀ ਪੁਲਿਸ ਗ੍ਰਿਫ਼ਤ ’ਚ

ਅਜੀਤ ਡੈਸਕ 16-06-2026

ਗੱਗੋਮਾਹਲ, 15 ਜੂਨ (ਬਲਵਿੰਦਰ ਸਿੰਘ ਸੰਧੂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਰਮਦਾਸ ਵਲੋਂ 8 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਤੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਨਸ਼ਾ ਤਸਕਰੀ ਨਾਲ ਸੰਬੰਧਿਤ ਦੋ ਹੋਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਇੰਸ: ਅਰਜੁਨ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਬ ਇੰਸ: ਆਤਮਾ ਸਿੰਘ ਦੀ ਅਗਵਾਈ ਵਿਚ ਸਰਹੱਦੀ ਖੇਤਰ ਅੰਦਰ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ 2 ਨੌਜਵਾਨ ਸ਼ੱਕੀ ਹਾਲਤ ਵਿਚ ਘੁੰਮਦੇ ਦਿਖਾਈ ਦਿੱਤੇ ਜਦੋਂ ਉਕਤ ਨੌਜਵਾਨਾਂ ਨੇ ਪੁਲਿਸ ਪਾਰਟੀ ਵੇਖੀ ਤਾਂ ਉਹ ਭੱਜਣ ਦੀ ਤਾਕ ਵਿਚ ਸਨ ਪਰ ਮੁਸਤੈਦ ਜਵਾਨਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਤਲਾਸ਼ੀ ਦੌਰਾਨ ਪੈਂਟ ਦੀ ਜੇਬ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਦੋਸ਼ੀਆਂ ਦੀ ਪਹਿਚਾਣ ਸਾਗਰ ਪੁੱਤਰ ਰਾਜ ਕੁਮਾਰ, ਅਰਜਨ ਪੁੱਤਰ ਮੰਗਾ ਵਾਸੀ ਮਹਿਮਦ ਮੰਦਰਾਂਵਾਲਾ, ਥਾਣਾ ਰਮਦਾਸ ਵਜੋਂ ਹੋਈ। ਜਦੋਂ ਇਨ੍ਹਾਂ ਪਾਸੋਂ ਸਖ਼ਤੀ ਨਾਲ ਪੁਛਗਿੱਛ ਕੀਤੀ ਤਾਂ ਇਨ੍ਹਾਂ ਦੱਸਿਆ ਕਿ ਇਹ ਹੈਰੋਇਨ ਇੰਦਰਜੀਤ, ਰੋਹਿਤ ਵਾਸੀ ਮਹਿਮਦ ਮੰਦਰਾਂਵਾਲਾ ਥਾਣਾ ਰਮਦਾਸ ਪਾਸੋਂ ਖ੍ਰੀਦ ਕੀਤੀ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ 21ਬੀ, 29, 61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਤਹਿਸੀਲ ਲੋਪੋਕੇ ਦਾ ਘਿਰਾਓ�ਕਰ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।