04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ’ਚ ਸ੍ਰੀ ਅੰਨਦਪੁਰ ਸਾਹਿਬ ਨੂੰ ਸੰਗਤਾਂ ਰਵਾਨਾ

ਅਜੀਤ ਡੈਸਕ 16-06-2026

ਸਠਿਅਲਾ, 15 ਜੂਨ (ਜਗੀਰ ਸਿੰਘ ਸਫਰੀ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਗ ਵਲੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭੇਜੀ ਏ. ਸੀ. ਬੱਸ ਅੱਜ ਸਠਿਅਲਾ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਛੱਜਲਵੱਢੀ ਅਤੇ ਆਗੂ ਲਖਵਿੰਦਰ ਸਿੰਘ ਪਟਵਾਰੀ ਸਠਿਆਲ ਦੀ ਅਗਵਾਈ ‘ਚ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਛੱਜਲਵੱਢੀ ਨੇ ਦੱਸਿਆ ਹੈ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ, ਇਸ ਯੋਜਨਾ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੀ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਤੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਤੇ ਸੁਨੀਤਾ ਦੇਵੀ, ਲਖਵਿੰਦਰ ਸਿੰਘ ਪਟਵਾਰੀ, ਰੇਸ਼ਮ ਸਿੰਘ, ਗੁਰਵਿੰਦਰ ਸਿੰਘ ਲੱਡੀ, ਸਤਨਾਮ ਸਿੰਘ ਸਹੋਤਾ ਤੇ ਹੋਰ ਸੰਗਤਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਤੇ ਆਮ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ, ਜਿਸ ਨਾਲ ਉਹ ਆਪਣੀ ਆਸਥਾ ਅਨੁਸਾਰ ਪਵਿੱਤਰ ਧਾਮਾਂ ਦੇ ਦਰਸ਼ਨ ਕਰ ਸਕਣਗੇ।

ਪਿਛਲੀ ਖ਼ਬਰ ਪੁਲਿਸ ਚੌਂਕੀ ਟਾਂਗਰਾ ਦਾ ਚਾਰਜ ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਤੇ ਜੋਧ ਸਿੰਘ ਸਮਰਾ ਨੂੰ ਜ਼ਮਾਨਤ ਮਿਲਣ ਨਾਲ ਹਲਕਾ ਅਜਨਾਲਾ ਦੇ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।